ਲੁਧਿਆਣਾ, 4 ਫਰਵਰੀ (ਆਹੂਜਾ)-ਸਥਾਨਕ ਗੁਰਦੇਵ ਨਗਰ ਤੋਂ ਇਕ ਕਾਰੋਬਾਰੀ ਦੇ ਘਰੋਂ ਰਸੋਈਆ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਵੀ ਵਿਜੈ ਘਈ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ਤੇ ਰਸੋਈਏ ਅਜੇ ਕੁਮਾਰ ਵਾਸੀ ਉੱਤਰ ਪ੍ਰਦੇਸ਼ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਜਾਣਕਾਰ ਖੁਰਾਨਾ ਨੇ ਕਥਿਤ ਦੋਸ਼ੀ ਨੂੰ ਉਸ ਦੇ ਘਰ ਰਸੋਈ ਦਾ ਕੰਮ ਕਰਨ ਲਈ ਭੇਜਿਆ ਸੀ, ਜਦੋਂ ਉਸਨੇ ਉਕਤ ਕਥਿਤ ਦੋਸ਼ੀ ਨੂੰ ਰਸੋਈ ਵਿਚ ਕੰਮ ਕਰਨ ਲਈ ਭੇਜਿਆ ਤਾਂ ਉਹ ਘਰ ਵਿਚ ਬਣੇ ਮੰਦਰ ਵਿੱਚੋਂ ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਿਆ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |