15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਭਰਜਾਈ ਨੂੰ ਕਤਲ ਕਰਨ ਵਾਲੇ ਜੇਠ ਨੂੰ ਉਮਰ ਕੈਦ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਭਰਜਾਈ ਨੂੰ ਕਤਲ ਕਰਨ ਵਾਲੇ ਜੇਠ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸਮਰਾਲਾ ਦੀ ਪੁਲਿਸ ਨੇ 12 ਸਤੰਬਰ 2023 ਨੂੰ ਇਸ ਮਾਮਲੇ ਵਿਚ ਮੋਹਨ ਸਿੰਘ ਵਾਸੀ ਪਿੰਡ ਜਲਾਨਪੁਰ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ਕਰਮਜੀਤ ਕੌਰ ਦੇ ਪਤੀ ਸ਼ਮਸ਼ੇਰ ਸਿੰਘ ਪੁੱਤਰ ਜਸਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਮੋਹਨ ਸਿੰਘ ਉਸ ਦਾ ਭਰਾ ਹੈ ਅਤੇ ਅਕਸਰ ਉਸ ਦੀ ਪਤਨੀ ਕਰਮਜੀਤ ਕੌਰ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ | ਘਟਨਾ ਵਾਲੇ ਦਿਨ ਵੀ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਹ ਉਸ ਦੀ ਪਤਨੀ ਨਾਲ ਉਲਝ ਪਿਆ ਅਤੇ ਉਸ ਨੇ ਆਪਣੇ ਪਾਸ ਰੱਖਿਆ ਚਾਕੂ ਕੱਢ ਲਿਆ ਤੇ ਉਹ ਦੀ ਪਤਨੀ 'ਤੇ ਵਾਰ ਕਰ ਦਿੱਤਾ | ਲਹੂ ਲੁਹਾਨ ਹੋਈ ਉਸ ਦੀ ਪਤਨੀ ਉੱਥੇ ਹੀ ਡਿਗ ਪਈ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਜਾ ਰਿਹਾ ਸੀ ਕਿ ਉਹ ਰਸਤੇ ਵਿਚ ਹੀ ਦਮ ਤੋੜ ਗਈ | ਬਾਅਦ ਵਿਚ ਪੁਲਿਸ ਨੇ ਮੋਹਨ ਸਿੰਘ ਨੂੰ ਕਾਬੂ ਕਰ ਲਿਆ ਤੇ ਬਕਾਇਦਾ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ | ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ |

Ad Position 22
No active advertisement
ਪਿਛਲੀ ਖ਼ਬਰ ਮਾਲ ਮੰਤਰੀ ਮੁੰਡੀਆਂ ਨੇ ਸ੍ਰੀ ਅੰਮਿ੍ਤਸਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ <br/>... ਅਗਲੀ ਖ਼ਬਰ ਰਸੋਈਆ ਘਰ ਵਿਚੋਂ ਲੱਖਾਂ ਦੇ ਗਹਿਣੇ ਚੋਰੀ ਕਰਕੇ ਹੋਇਆ ਫਰਾਰ
Ad Position 24