15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਜ਼ੁਰਗ ਔਰਤ ਸਮੇਤ ਦੋ ਨੇ ਕੀਤੀ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਬਜ਼ੁਰਗ ਔਰਤ ਸਮੇਤ ਦੋ ਵਿਅਕਤੀਆਂ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਵੀ ਸੁਸ਼ਮਾ ਰਾਣੀ 60 ਸਾਲ ਨੇ ਸ਼ੱਕੀ ਹਾਲਾਤ ਵਿਚ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਔਰਤ ਪਿਛਲੇ ਕੁੱਝ ਸਮੇਂ ਤੋਂ ਪਰੇਸ਼ਾਨ ਸੀ | ਉਸ ਦੇ ਪਰਿਵਾਰਕ ਮੈਂਬਰ ਅੱਜ ਘਰ ਤੋਂ ਬਾਹਰ ਸੀ ਕਿ ਉਸ ਨੇ ਘਰ ਵਿਚ ਹੀ ਫਾਹਾ ਲਗਾ ਲਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਗਤ ਸਿੰਘ ਕਾਲੋਨੀ ਵਿਚ ਸੰਜੇ ਕੁਮਾਰ ਵਲੋਂ ਵੀ ਘਰ ਵਿਚ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ, ਜਦੋਂ ਉਸ ਦਾ ਗੁਆਂਢੀ ਉਸ ਦੇ ਘਰ ਆਇਆ ਤਾਂ ਸੰਜੇ ਦੀ ਲਾਸ਼ ਕਮਰੇ ਵਿਚ ਲਟਕ ਰਹੀ ਸੀ | ਉਸ ਦੇ ਪਰਿਵਾਰਕ ਮੈਂਬਰ ਆਪਣੇ ਰਿਸ਼ਤੇਦਾਰ ਦੇ ਘਰ ਦੁੱਗਰੀ ਗਏ ਹੋਏ ਸਨ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਹਾਲ ਦੀ ਘੜੀ ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਸ. ਓ. ਈ. ਮਿਲਰਗੰਜ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਸ਼ਬ-ਏ-ਬਰਾਤ ਦੀ ਰਾਤ ਸ਼ਹਿਰ ਭਰ ਦੀਆਂ ਮਸਜਿਦਾਂ 'ਚ ਲੱਖਾਂ ਮੁਸਲਮਾਨਾਂ ਨੇ ਨਮਾਜ਼ ਅਦਾ ਕਰ ਮੰਗੀਆ ਦੁਆਵਾਂ <br/>
Ad Position 24