ਹੈਰੋਇਨ ਸਮੇਤ ਔਰਤ ਕਾਬੂ <br/>
ਅਜੀਤ ਡੈਸਕ
05-02-2026
ਸੱਟੇਬਾਜ ਕਾਬੂ
ਪੁਲਿਸ ਨੇ ਸੰਜੀਵ ਕੁਮਾਰ ਵਾਸੀ ਸ਼ਿਵਪੁਰੀ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿੱਚੋਂ 1100 ਰੁਪਏ ਬਰਾਮਦ ਕੀਤੇ ਹਨ | ਪੁਲਿਸ ਨੇ ਉਸ ਨੂੰ ਸ਼ਿਵਪੁਰੀ ਨੇੜਿਓਾ ਕਾਬੂ ਕੀਤਾ ਹੈ | ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਰੋਹਿਤ ਚਾਵਲਾ ਪੁੱਤਰ ਸਮੀ ਚਾਵਲਾ ਵਾਸੀ ਕੀਰਤੀ ਨਗਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸਨੂੰ ਪੁਰਾਣੇ ਜੇਲ੍ਹ ਨੇੜਿਓਾ ਕਾਬੂ ਕੀਤਾ ਹੈ, ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਐਕਟੀਵਾ ਅਤੇ ਮੋਟਰਸਾਈਕਲ ਚੋਰੀ
ਸਥਾਨਕ ਮੀਨਾ ਬਾਜ਼ਾਰ ਨੇੜਿਓ ਚੋਰਾਂ ਵੱਲੋਂ ਮਨੀਸ਼ ਅਹੂਜਾ ਨਾਮੀ ਨੌਜਵਾਨ ਦਾ ਐਕਟੀਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵੱਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਦੂਜੇ ਮਾਮਲੇ ਵਿਚ ਸਥਾਨਕ ਜਨਤਾ ਨਗਰ ਤੋਂ ਬਿਜਲੀ ਦਫਤਰ ਦੇ ਬਾਹਰੋਂ ਚੋਰਾ ਵੱਲੋਂ ਭੁਪਿੰਦਰ ਸਿੰਘ ਦਾ ਮੋਟਰਸਾਈਕਲ ਵੀ ਚੋਰੀ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਸੰਬੰਧੀ ਵੀ ਕੇਸ ਦਰਜ ਕਰ ਲਿਆ ਗਿਆ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਵਸਣ ਸਿੰਘ ਵਾਸੀ ਬਿਆਸ ਦੀ ਸ਼ਿਕਾਇਤ ਤੇ ਦਵਿੰਦਰ ਸਿੰਘ, ਪ੍ਰਭਜੋਤ ਸਿੰਘ, ਸੰਦੀਪ ਸਿੰਘ, ਅਲੀ ਸ਼ਾਹ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਮੁਸਕਾਨ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 5 ਲੱਖ 82 ਹਜ਼ਾਰ ਦੀ ਨਗਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਸੁਨੀਲ ਕੁਮਾਰ ਵਾਸੀ ਕਾਰਾਬਾਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਗੁੱਜਰ ਭਵਨ ਦੇ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ |