ਡਾਬਾ/ਲੁਹਾਰਾ, 4 ਫਰਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਸਥਾਨਕ ਲੁਹਾਰਾ ਨਜ਼ਦੀਕ ਰਾਧਾ ਸੁਆਮੀ ਸਤਸੰਗ ਘਰ ਵਾਰਡ ਨੰਬਰ 33 ਸਥਿਤ ਸੈਕਰਡ ਡੇਲ ਪਬਲਿਕ ਸਕੂਲ ਵਾਲੀ ਗਲੀ ਵਿਚ ਖੜੇ ਸੀਵਰੇਜ ਦੇ ਗੰਦੇ ਅਤੇ ਬਦਬੂਦਾਰ ਪਾਣੀ ਕਾਰਨ ਸਕੂਲ ਆਉਣ ਜਾਣ ਵਾਲੇ ਨੰਨੇ ਮੰੁਨੇ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ | ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿਚ ਸੀਵਰੇਜ ਜਾਮ ਕਾਰਨ ਸੀਵਰੇਜ ਦਾ ਗੰਦਾ ਤੇ ਬਦਬੂਦਾਰ ਪਾਣੀ ਓਵਰਫਲੋ ਹੋ ਕੇ ਗਲੀਆਂ ਸੜਕਾਂ ਵਿਚ ਘੁੰਮਦਾ ਰਹਿੰਦਾ ਹੈ, ਜਿਸ ਕਾਰਨ ਇਲਾਕੇ ਅੰਦਰ ਕੋਈ ਭਿਆਨਕ ਅਤੇ ਜਾਨਲੇਵਾ ਬਿਮਾਰੀ ਫੈਲਣ ਦਾ ਡਰ ਹਰ ਵੇਲੇ ਬਣਿਆ ਰਹਿੰਦਾ ਹੈ | ਸੈਕਰਡ ਡੇਲ ਪਬਲਿਕ ਸਕੂਲ ਵਿਚ ਪੜ੍ਹਨ ਜਾਣ ਵਾਲੇ ਛੋਟੇ ਛੋਟੇ ਨੰਨੇ ਮੰੁਨੇ ਮਾਸੂਮ ਵਿਦਿਆਰਥੀਆਂ ਨੂੰ ਬੇਵੱਸ ਹੋ ਕੇ ਉਕਤ ਗੰਦੇ ਅਤੇ ਬਦਬੂਦਾਰ ਪਾਣੀ ਵਿਚੋਂ ਲੰਘ ਕੇ ਸਕੂਲ ਜਾਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਹਲਕਾ ਵਿਧਾਇਕ, ਕੌਂਸਲਰ ਅਤੇ ਨਗਰ ਨਿਗਮ ਪ੍ਰਸ਼ਾਸਨ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਵਿਚ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾ ਕੇ ਗਲੀਆਂ ਵਿਚ ਖੜੇ ਗੰਦੇ ਤੇ ਬਦਬੂਦਾਰ ਪਾਣੀ ਦੀ ਨਿਕਾਸੀ ਕਰਵਾਈ ਜਾਵੇ |