15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੀਰਨ ਸ਼ਾਹ ਸੇਵਾ ਸੁਸਾਇਟੀ ਵਲੋਂ 4 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 9 ਫਰਵਰੀ ਤੋਂ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ)-ਮੀਰਨ ਸ਼ਾਹ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸੰਤ ਮਹਾਂਪੁਰਸ਼ ਸ੍ਰੀਮਾਨ ਸੰਤ ਰਿਸ਼ੀ ਪ੍ਰੇਮ ਸਿੰਘ ਜੀ, ਸੰਤ ਸ੍ਰੀਮਾਨ ਰਿਸ਼ੀ ਬੂਟਾ ਸਿੰਘ ਜੀ ਅਤੇ ਸੰਤ ਸ੍ਰੀਮਾਨ ਰਿਸ਼ੀ ਬਿਧੀ ਸਿੰਘ ਜੀ ਦੀ ਮਿੱਠੀ ਪਿਆਰੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 9 ਫਰਵਰੀ ਤੋਂ 12 ਫਰਵਰੀ ਤੱਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧ 'ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਮੀਰਨ ਸ਼ਾਹ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਬੱਤਰਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ ਅਤੇ ਸਮਾਗਮਾਂ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਲਾਨਾ ਗੁਰਮਤਿ ਸਮਾਗਮ 'ਚ ਗੁ: ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਜੱਥੇ ਤੇ ਕਥਾ ਵਾਚਕ ਆਪਣੀਆਂ ਹਾਜ਼ਰੀਆਂ ਭਰਨਗੇ ਅਤੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਗੁ: ਸਾਹਿਬ ਦੇ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਗੁਰਚਰਨ ਸਿੰਘ ਚੰਨ, ਗੁਰਮਿੰਦਰ ਸਿੰਘ ਬੱਤਰਾ, ਰਛਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਦਰਸ਼ਨ ਸਿੰਘ ਰਾਜੂ ਰੌਬੀ ਬੱਤਰਾ, ਚਰਨਜੀਤ ਸਿੰਘ, ਕਿ੍ਪਾਲ ਸਿੰਘ ਬਜਾਜ, ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ, ਹਰਪਾਲ ਸਿੰਘ, ਸੰਤੋਖ ਸਿੰਘ ਖੁਰਾਣਾ, ਤਰਨਜੀਤ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ, ਲਲਤੋਂ ਵਿਖੇ ਸੀ. ਪੀ. ਆਰ. ਸਿਖਲਾਈ ਦਾ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਚੱਲੀ ਗੋਲੀ ਦੇ ਮਾਮਲੇ ਵਿਚ 28 ਨੌਜਵਾਨਾਂ ਖਿਲਾਫ਼ ਕੇਸ ਦਰਜ <br/>
Ad Position 24