ਫੁੱਲਾਂਵਾਲ, 4 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਇਕ ਸੀ. ਪੀ. ਆਰ. (ਕਾਰਡੀਓ ਪਲਮੋਨਰੀ ਰੀਸਸੀਟੇਸ਼ਨ) ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਡੀ. ਐਮ. ਸੀ. ਹਸਪਤਾਲ ਦੇ ਡਾ. ਰਾਜੇਸ਼ ਆਰੀਆ, ਐਨੇਸਥੀਸੀਓਲੋਜ਼ਿਸਟ ਦੀ ਟੀਮ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੂੰ ਡਾਕਟਰਾਂ ਦੀ ਟੀਮ ਵਲੋਂ ਸੀ.ਪੀ.ਆਰ. ਦੀਆਂ ਸਹੀ ਤਕਨੀਕਾਂ ਅਤੇ ਐਮਰਜੈਂਸੀ ਦੀ ਸਥਿਤੀ, ਜਿਵੇਂ ਕਿ ਦਿਲ ਦਾ ਦੌਰਾ, ਡੁੱਬਣਾ ਅਤੇ ਅਚਾਨਕ ਡਿਗਣਾ, ਵਿਚ ਇਸ ਦੀ ਮਹੱਤਤਾ ਬਾਰੇ ਦੱਸਿਆ | ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਸਕੂਲ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜ਼ਰੂਰੀ ਜੀਵਨ ਬਚਾਉਣ ਦੇ ਹੁਨਰਾਂ ਨਾਲ ਨਿਪੁੰਨ ਬਣਾਉਂਦੇ ਹਨ | ਉਨ੍ਹਾਂ ਡੀ.ਐਮ.ਸੀ. ਹਸਪਤਾਲ ਤੋਂ ਡਾ. ਰਾਜੇਸ਼ ਆਰੀਆ ਅਤੇ ਉਨ੍ਹਾਂ ਦੀ ਟੀਮ ਦਾ ਉਨ੍ਹਾਂ ਦੇ ਕੀਮਤੀ ਮਾਰਗ ਦਰਸ਼ਨ ਅਤੇ ਸਮਰਥਨ ਲਈ ਦਿਲੋਂ ਧੰਨਵਾਦ