ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਗੁਰਮਤਿ ਸਮਾਗਮ ਬੀਤੇ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜਸ ਸਰਵਣ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਰਾਤ ਦੇ ਵਿਸ਼ੇਸ਼ ਸਮਾਗਮਾਂ ਵਿਚ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਸੰਗਤੀ ਰੂਪ ਵਿਚ ਪਰਮਜੀਤ ਸਿੰਘ ਲਾਇਲਪੁਰੀ ਅਤੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਵਿਚੋਂ ਸੰਗਤ ਨੇ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ, ਸੁਰਜੀਤ ਸਿੰਘ, ਅਰਜੁਨ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਸਵਰਨ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |