15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਵਾਂ ਡਾ. ਆਤਮ ਹਮਰਾਹੀ ਯਾਦਗਾਰੀ ਸਨਮਾਨ ਸਮਾਗਮ 11 ਨੂੰ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫਰਵਰੀ (ਡਾ. ਤਰਲੋਚਨ ਸਿੰਘ)-ਚਿੰਤਨਸ਼ੀਲ ਸਾਹਿਤਧਾਰਾ ਅਤੇ ਡਾ. ਆਤਮ ਹਮਰਾਹੀ ਯਾਦਗਾਰੀ ਮੰਚ ਵਲੋਂ ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਡਾ. ਆਤਮ ਹਮਰਾਹੀ ਦੇ 91ਵੇਂ ਜਨਮਦਿਨ ਦੇ ਮੌਕੇ 5ਵਾਂ ਡਾ. ਆਤਮ ਹਮਰਾਹੀ ਯਾਦਗਾਰੀ ਪੁਰਸਕਾਰ ਸਮਾਗਮ 11 ਫਰਵਰੀ, ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਚਿੰਤਨਸ਼ੀਲ ਸਾਹਿਤਧਾਰਾ ਅਤੇ ਡਾ. ਆਤਮ ਹਮਰਾਹੀ ਯਾਦਗਾਰੀ ਮੰਚ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦਿੱਤੀ | ਮੰਚ ਦੀ ਡਾਇਰੈਕਟਰ ਮਨਦੀਪ ਕੌਰ ਭੰਮਰਾ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਅਤੇ ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਕਰਨਗੇ | ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਸ਼ੇਸ਼ ਮਹਿਮਾਨ ਪਿ੍ੰਸੀਪਲ ਇੰਦਰਜੀਤ ਕੌਰ, ਮੇਅਰ ਲੁਧਿਆਣਾ, ਗੁਰਮੀਤ ਸਿੰਘ ਕੁਲਾਰ ਅਤੇ ਸਤਿਬੀਰ ਸਿੰਘ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ''ਵਿਬਜਿਓਰ-ਬਚਪਨ ਦੇ ਰੰਗ'' ਨਾਮਕ ਦੋ ਦਿਨਾਂ ਦਾ ਸ਼ਾਨਦਾਰ ਸਾਲਾਨਾ ਸਮਾਰ... ਅਗਲੀ ਖ਼ਬਰ ਪਾਮੇਤੀ ਵਲੋਂ ਵਰਮੀਕੰਪੋਸਟਿੰਗ ਸਿਖਲਾਈ ਰਾਹੀਂ ਪਿੰਡ ਦੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਇਆ <br/>
Ad Position 24