15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਆਹੁਤਾ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪਤੀ ਸਮੇਤ ਚਾਰ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਵਿਆਹੁਤਾ 'ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੇ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਵਿਆਹੁਤਾ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਅੰਜਲੀ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਟਿੰਕੂ ਤੁਲੀ ਪੁੱਤਰ ਅਸ਼ੋਕ ਤੁਲੀ, ਟਿੰਕੂ ਦੇ ਭਰਾ ਰਕੇਸ਼ ਕੁਮਾਰ ਸਹੁਰੇ ਪਰਿਵਾਰ ਦੇ ਮੈਂਬਰ ਪਿੰਕੀ ਅਤੇ ਸ਼ਿਵਾਨੀ ਵਾਸੀ ਨੂਰਵਾਲਾ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਪਿਛਲੇ ਸਾਲ 2 ਜੂਨ ਨੂੰ ਟਿੰਕੂ ਤੁਲੀ ਨਾਲ ਹੋਈ ਸੀ ਅਤੇ ਇਹ ਕਥਿਤ ਦੋਸ਼ੀ ਉਸ ਨੂੰ ਅਕਸਰ ਦਾਜ ਖਾਤਰ ਤੰਗ ਪਰੇਸ਼ਾਨ ਕਰਦੇ ਸਨ | ਬੀਤੇ ਦਿਨ ਉਨ੍ਹਾਂ ਨੇ ਉਸ ਨੂੰ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਘਰੋਂ ਬਾਹਰ ਕੱਢ ਦਿੱਤਾ, ਪਰ ਕੁੱਝ ਦਿਨ ਬਾਅਦ ਉਹ ਆਪਣੇ ਸਹੁਰੇ ਘਰ ਆ ਗਈ | ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਪੇਟ ਵਿਚ ਲੱਤਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੇ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ ਹੋ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਅੰਜਲੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦਾ ਗਤਕੇ ਵਿਚ ਪਹਿਲਾ ਸਥਾਨ ਅਗਲੀ ਖ਼ਬਰ ਐਸ. ਸੀ. ਡੀ. ਸਰਕਾਰੀ ਕਾਲਜ, ਵਿਚ ਐਂਟੀ-ਡਰੱਗ ਵਾਰੀਅਰ ਸਿਖਲਾਈ ਪ੍ਰੋਗਰਾਮ ਕਰਵਾਇਆ <br/>
Ad Position 24