15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਲੁਧਿਆਣਾ, 4 ਫਰਵਰੀ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਮਾਡਲ ਟਾਊਨ, ਦੇ ਰੈੱਡ ਰਿਬਨ ਕਲੱਬ ਅਤੇ ਮਹਿਲਾ ਵਿਕਾਸ ਸੈੱਲ ਨੇ ਵਿਸ਼ਵ ਕੈਂਸਰ ਦਿਵਸ ਮਨਾਇਆ | ਕੈਂਸਰ ਦੀ ਰੋਕਥਾਮ, ਸ਼ੁਰੂਆਤੀ ਖੋਜ ਅਤੇ ਬਿਮਾਰੀ ਵਿਰੁੱਧ ਸਮੂਹਿਕ ਕਾਰਵਾਈ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇਕ ਜਾਗਰੂਕਤਾ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਲਈ ਸਰੋਤ ਵਿਅਕਤੀ ਕਾਲਜ ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਸਨ, ਜਿਨ੍ਹਾਂ ਨੇ ਵਿਸ਼ਵ ਕੈਂਸਰ ਦਿਵਸ ਦੇ ਥੀਮ, ''ਯੂਨਾਈਟਿਡ ਬਾਈ ਯੂਨੀਕU ਨੂੰ ਉਜਾਗਰ ਕਰਦੇ ਹੋਏ ਵਿਦਿਆਰਥੀਆਂ ਨੂੰ ਕੈਂਸਰ ਦੇ ਵਿਸ਼ਵਵਿਆਪੀ ਬੋਝ ਬਾਰੇ ਸੰਵੇਦਨਸ਼ੀਲ ਬਣਾਇਆ | ਡਾ. ਕਾਹਲੋਂ ਨੇ ਸਰਵਾਈਕਲ ਕੈਂਸਰ, ਖਾਸ ਕਰਕੇ ਛੋਟੀ ਉਮਰ ਦੀਆਂ ਕੁੜੀਆਂ ਅਤੇ ਔਰਤਾਂ ਲਈ ਟੀਕਾਕਰਨ ਦੀ ਮਹੱਤਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਨੇ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਉਪਲਬਧ ਵੱਖ-ਵੱਖ ਕਿਸਮਾਂ ਦੇ ਟੀਕਿਆਂ ਬਾਰੇ ਦੱਸਿਆ ਅਤੇ ਸਮੇਂ ਸਿਰ ਟੀਕਾਕਰਨ ਨੂੰ ਇਕ ਪ੍ਰਭਾਵਸ਼ਾਲੀ ਰੋਕਥਾਮ ਉਪਾਅ ਵਜੋਂ ਉਤਸ਼ਾਹਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸ਼ੁਰੂਆਤੀ ਲੱਛਣਾਂ ਬਾਰੇ ਸੁਚੇਤ ਰਹਿਣ ਅਤੇ ਜਾਗਰੂਕਤਾ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ | ਇਸ ਪ੍ਰੋਗਰਾਮ ਦਾ ਸਫਲਤਾਪੂਰਵਕ ਤਾਲਮੇਲ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਨਿਧੀ ਸ਼ਰਮਾ ਅਤੇ ਡੇਜ਼ੀ ਵਾਧਵਾ, ਮਹਿਲਾ ਵਿਕਾਸ ਸੈੱਲ ਦੇ ਕੋਆਰਡੀਨੇਟਰ ਸ਼੍ਰੀਮਤੀ ਸੀਮਾ ਦੁਆ ਅਤੇ ਡਾ. ਸਖਿਾ ਬਜਾਜ ਦੁਆਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਇੰਟਰ ਕਾਲਜ ਮੁਕਾਬਲੇ ਵਿਚ ਵਿਦਿਆਰਥਣ ਨੇ ਦੂਜਾ ਇਨਾਮ ਹਾਸਿਲ ਕੀਤਾ <br/> ਅਗਲੀ ਖ਼ਬਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>
Ad Position 24