ਲੁਧਿਆਣਾ, 4 ਫਰਵਰੀ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੁਮੈਨ, ਲੁਧਿਆਣਾ ਦੀ ਬੀ.ਐਡ. ਦੂਜੇ ਸਮੈਸਟਰ ਦੀ ਵਿਦਿਆਰਥਣ ਮਿਸ ਆਸ਼ਾ ਕੁਮਾਰੀ ਨੇ 3 ਫਰਵਰੀ 2026 ਨੂੰ ਬੀ.ਸੀ.ਐਮ. ਕਾਲਜ ਆਫ ਐਜੂਕੇਸ਼ਨ, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਵਲੋਂ ਕਰਵਾਏ ਇੰਟਰ-ਕਾਲਜ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਨ ਮੁਕਾਬਲੇ ਵਿੱਚ ਦੂਜਾ ਇਨਾਮ ਪ੍ਰਾਪਤ ਕੀਤਾ | ਮੁਕਾਬਲੇ ਦਾ ਵਿਸ਼ਾ ''ਏਡਜ਼, ਨਸ਼ਾ ਮੁਕਤੀ ਅਤੇ ਰਕਤਦਾਨ'' ਸੀ, ਜਿਸ ਵਿਚ 18 ਕਾਲਜਾਂ ਨੇ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਦਵਿੰਦਰ ਸਿੰਘ ਲੋਟੇ, ਸਹਾਇਕ ਨਿਰਦੇਸ਼ਕ, ਯੁਵਾ ਸੇਵਾਵਾਂ ਵਿਭਾਗ, ਪੰਜਾਬ ਰਹੇ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਨੇ ਵਿਦਿਆਰਥਣ ਨੂੰ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ |