15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਭਾਈ ਨਿਕੁਲ ਸਿੰਘ ਦੇਹਰਾਦੂਨ ਵਾਲਿਆਂ ਦੇ ਕੀਰਤਨੀ ਜੱਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਵਰਿੰਦਰ ਮੋਹਨ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ | ਤਸਵੀਰ-ਸੇਵਕ ਸਿੰਘ <br/> 05-02-2026
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਏ | ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ, ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਦੇ ਸਮਾਗਮ ਦੌਰਾਨ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ | ਭਾਈ ਨਿਕੁਲ ਸਿੰਘ ਦੇਹਰਾਦੂਨ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਵਰਿੰਦਰ ਮੋਹਨ ਸਿੰਘ ਅਤੇ ਗੁਰਿੰਦਰ ਸਿੰਘ ਚਾਵਲਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਨਿਕੁਲ ਸਿੰਘ ਦੇਹਰਾਦੂਨ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਕਿ੍ਪਾਲ ਸਿੰਘ ਕਾਲੜਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ , ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੇ ਹਸਪਤਾਲ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲਾ ਸ਼ੁਰੂ 100 ਮੀਟਰ ਕੁੜੀਆਂ ਦੀ ਦੌ... ਅਗਲੀ ਖ਼ਬਰ ਇੰਟਰ ਕਾਲਜ ਮੁਕਾਬਲੇ ਵਿਚ ਵਿਦਿਆਰਥਣ ਨੇ ਦੂਜਾ ਇਨਾਮ ਹਾਸਿਲ ਕੀਤਾ <br/>
Ad Position 24