15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੇ ਹਸਪਤਾਲ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲਾ ਸ਼ੁਰੂ 100 ਮੀਟਰ ਕੁੜੀਆਂ ਦੀ ਦੌੜ ਵਿਚ ਅਕਸ਼ੀ ਤੇ ਮੁੰਡਿਆਂ ਦੀ ਦੌੜ ਵਿਚ ਰਾਜਵੀਰ ਨੇ ਕੀਤਾ ਪਹਿਲਾ ਸਥਾਨ ਹਾਸਿਲ <br/>

Ad Position 21
No active advertisement
ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵਿਖੇ ਸ਼ੁਰੂ ਹੋਏ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲੇ ਦੇ ਪਹਿਲੇ ਦਿਨ ਉਦਘਾਟਨ ਮੌਕੇ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕਰਦੇ ਹੋਏ ਵਿਦਿਆਰਥੀ ਤੇ ਵਾਲੀਬਾਲ ਮੈਚ ਦਾ ਦਿ੍ਸ਼ | ਅਜੀਤ ਤਸਵੀਰਾਂ <br/> 05-02-2026
ਲੁਧਿਆਣਾ, 4 ਫ਼ਰਵਰੀ (ਡਾ. ਤਰਲੋਚਨ ਸਿੰਘ)-ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਦੋ ਰੋਜ਼ਾ ਇੰਟਰ ਕਾਲਜ ਖੇਡ ਮੇਲਾ ਅੱਜ ਧੂਮ-ਧਾਮ ਨਾਲ ਸ਼ੁਰੂ ਹੋ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਨਮਿਤਾ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਨਮਿਤਾ ਸਿੰਘ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਖੇਡ ਮੇਲੇ ਵਿਚ ਵੱਖ-ਵੱਖ ਡੈਂਟਲ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ | ਜਿਨ੍ਹਾਂ ਵਿਚ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ, ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ, ਸ. ਕਰਤਾਰ ਸਿੰਘ ਸਰਾਭਾ ਡੈਂਟਲ ਕਾਲਜ ਅਤੇ ਹਸਪਤਾਲ, ਸਰਾਭਾ, ਲੁਧਿਆਣਾ ਅਤੇ ਕਿ੍ਸ਼ਚੀਅਨ ਡੈਂਟਲ ਕਾਲਜ ਅਤੇ ਹਸਪਤਾਲ, ਲੁਧਿਆਣਾ ਸ਼ਾਮਿਲ ਹਨ | ਖੇਡ ਮੇਲੇ ਦੇ ਉਦਘਾਟਨ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪੰਜਾਬ ਦੇ ਲੋਕ ਨਾਚ ਭੰਗੜੇ ਨੇ ਖੂਬ ਰੰਗ ਬੰਨਿ੍ਹਆ | ਖੇਡ ਮੇਲੇ ਵਿਚ ਕਿ੍ਕਟ, ਵਾਲੀਬਾਲ, ਥਰੋਬਾਲ, ਬੈਡਮਿੰਟਨ, ਅਥਲੈਟਿਕਸ, ਖੋ-ਖੋ, ਟੇਬਲ ਟੈਨਿਸ, ਕੈਰਮ ਅਤੇ ਚੈੱਸ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਖੇਡ ਮੇਲੇ ਦੇ ਪਹਿਲੇ ਦਿਨ 100 ਮੀਟਰ ਕੁੜੀਆਂ ਦੀ ਦੌੜ ਵਿਚ ਅਕਸ਼ੀ ਅਤੇ ਮੁੰਡਿਆਂ ਦੀ ਦੌੜ ਵਿੱਚ ਰਾਜਵੀਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਨਮਿਤਾ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਸੀਨੀਅਰ ਡਾਕਟਰ ਅਤੇ ਕਾਲਜ ਸਟਾਫ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਘਰੇਲੂ, ਸਮਾਜਿਕ ਅਤੇ ਸ਼ੋਸ਼ਣ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਔਰਤਾਂ ਦੀ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ ਸੁਣਵਾਈ-ਦਿਵਿਆ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>
Ad Position 24