15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਜੱਥਿਆਂ ਦਾ ਸਨਮਾਨ ਕਰਨ ਸਮੇਂ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 05-02-2026
ਲੁਧਿਆਣਾ,4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਵਿਸੇਸ਼ ਕੀਰਤਨ ਸਮਾਗਮ ਕਰਵਾਏ ਗਏ | ਜਿਸ ਵਿਚ ਭਾਈ ਸੰਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਦੌਰਾਨ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਸਮੇਂ ਵਿਚ ਲੋਕ ਪੈਸੇ ਨੂੰ ਨਹੀਂ ਸਿਹਤ ਨੂੰ ਤਰਸਣਗੇ-ਤਲਵਿੰਦਰ ਆਲਮਗੀਰ ਜਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ... ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਬਾਹਰ ਖਸਤਾ ਹਾਲ ਸੜਕ ਨੂੰ ਬਣਾਉਣ ਦਾ ਬੀੜਾ ਸੰਗਤਾਂ ਨੇ ਚੁੱਕਿਆ <br/>
Ad Position 24