15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨਗਰ ਨਿਗਮ ਪ੍ਰਾਪਰਟੀ ਟੈਕਸ ਵਸੂਲੀ 'ਚ ਤੇਜ਼ੀ ਲਈ ਹੋਇਆ ਸਖ਼ਤ <br/>

Ad Position 21
No active advertisement
ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਤੇ ਹੋਰ | ਤਸਵੀਰ-ਸੇਵਕ ਸਿੰਘ <br/> 05-02-2026
ਲੁਧਿਆਣਾ, 4 ਫਰਵਰੀ (ਭੁਪਿੰਦਰ ਸਿੰਘ ਬੈਂਸ)-ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਨੰੂ ਤੇਜ਼ ਕਰਨ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਸਖ਼ਤ ਰਵੱਈਆ ਅਪਣਾਇਆ ਗਿਆ ਹੈ | ਇਸ ਸੰਬੰਧੀ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਮਾਤਾ ਰਾਣੀ ਚੌਕ ਨੇੜੇ ਸਥਿਤ ਨਿਗਮ ਦੇ ਜ਼ੋਨ ਏ ਦਫ਼ਤਰ ਵਿਚ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰਾਪਰਟੀ ਟੈਕਸ ਦੀ ਵਸੂਲੀ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਲਈ ਟੀਚਾ ਨਿਰਧਾਰਿਤ ਕਰਦੇ ਹੋਏ ਹੁਕਮ ਦਿੱਤੇ ਕਿ ਹਰ 15 ਦਿਨ ਬਾਅਦ ਵਸੂਲੀ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ | ਮੀਟਿੰਗ 'ਚ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਜਸਦੇਵ ਸਿੰਘ ਸੇਖੋਂ, ਸੁਪਰਿੰਟਡੈਂਟ ਵਿਵੇਕ ਵਰਮਾ ਵੀ ਮੌਜੂਦ ਰਹੇ | ਨਗਰ ਨਿਗਮ ਵਲੋਂ ਮੌਜੂਦਾ ਵਿੱਤੀ ਸਾਲ ਲਈ 180 ਕਰੋੜ ਦੀ ਸਾਲਾਨਾ ਪ੍ਰਾਪਰਟੀ ਟੈਕਸ ਵਸੂਲੀ ਦਾ ਟੀਚਾ ਰੱਖਿਆ ਗਿਆ ਹੈ, ਜਿਸ ਦੇ ਮੁਕਾਬਲੇ 31 ਜਨਵਰੀ ਤੱਕ 138.50 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ | ਬਾਕੀ ਰਹਿੰਦੀ ਰਕਮ ਦੀ ਵਸੂਲੀ ਨੰੂ ਲੈ ਕੇ ਨਗਰ ਨਿਗਮ ਨੇ ਆਪਣੀ ਰਣਨੀਤੀ ਹੋਰ ਤੇਜ਼ ਕਰ ਦਿੱਤੀ ਹੈ | ਕਮਿਸ਼ਨਰ ਡਾ. ਗੁਪਤਾ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਟੈਕਸ ਸਮੇਂ ਸਿਰ ਜਮ੍ਹਾ ਕਰਵਾਉਣ, ਤਾਂ ਜੋ ਜੁਰਮਾਨਿਆਂ ਤੋਂ ਬੱਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਰਾਹੀਂ ਇਕੱਠੀ ਕੀਤੀ ਗਈ ਰਕਮ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਾਸ ਕਾਰਜਾਂ ਲਈ ਵਰਤੀ ਜਾਂਦੀ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੇ ਹਰ 15 ਦਿਨਾਂ ਬਾਅਦ ਸਮੀਖਿਆ ਮੀਟਿੰਗਾਂ ਕਰਕੇ ਵਸੂਲੀ ਦੀ ਤਰੱਕੀ ਦੀ ਜਾਂਚ ਕੀਤੀ ਜਾਵੇਗੀ ਅਤੇ ਟੀਚੇ ਪੂਰੇ ਨਾ ਕਰਨ ਵਾਲਿਆਂ ਤੋਂ ਜਵਾਬਦੇਹੀ ਤੈਅ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਪੰਜਾਬ ਐਨ. ਜੀ. ਓ. ਐਕਸਪੋ-2026 ਵਿਖੇ ਫੀਕੋ ਦੇ ਪ੍ਰਧਾਨ ਕੁਲਾਰ ਦਾ ਸਨਮਾਨ <br/>
Ad Position 24