15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਧਾਰਮਿਕ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ-ਜਰਨੈਲ ਸਿੰਘ ਪੱਟੀ <br/> 05-02-2026
ਆਲਮਗੀਰ, 4 ਫਰਵਰੀ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਵੱਖ ਵੱਖ ਥਾਵਾਂ 'ਤੇ ਹੋਏ ਪ੍ਰਕਾਸ਼ ਪੁਰਬ ਸਮਾਗਮਾਂ 'ਚ ਹਾਜ਼ਰੀ ਭਰੀ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਬੇਗਮਪੁਰਾ ਦੇ ਸੰਕਲਪ ਨੂੰ ਸੰਗਤ ਤੱਕ ਪਹੁੰਚਾਉਣ ਦੇ ਯਤਨ ਤਹਿਤ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਵਿਧਾਨ ਸਭਾ ਹਲਕਾ ਗਿੱਲ ਦੇ ਇਤਿਹਾਸਕ ਪਿੰਡ ਆਲਮਗੀਰ ਵਿਖੇ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਸਪਾ ਤੋਂ ਬਿਨਾਂ ਕੋਈ ਵੀ ਹੋਰ ਰਾਜਨੀਤਿਕ ਪਾਰਟੀ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤਾਂ 'ਤੇ ਪਹਿਰਾ ਨਹੀਂ ਦੇ ਸਕਦੀ | ਇਸ ਲਈ ਜੇਕਰ ਸ੍ਰੀ ਗੁਰੂ ਰਵਿਦਾਸ ਜੀ ਦੀ ਸੋਚ ਦਾ ਬੇਗਮਪੁਰਾ ਵਸਾ ਕੇ ਸੁੱਖ ਭੋਗਣਾ ਹੈ ਤਾਂ 2027 'ਚ ਬਸਪਾ ਦੀ ਤਾਕਤ ਬਣੋ | ਇਸ ਮੌਕੇ ਪਰਮਜੀਤ ਸਿੰਘ ਪੰਮਾ, ਨਾਮਦੇਵ ਸਿੰਘ, ਨਾਜ਼ਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਪੀ. ਐਸ. ਦੇ ਵਿਦਿਆਰਥੀਆਂ ਨੂੰ ਸ੍ਰੀ ਸਹਿਜ ਪਾਠ ਪੂਰਾ ਕਰਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਹੰਬੜਾਂ ਰੋਡ 'ਤੇ ਵੱਡੀ ਕਾਰਵਾਈ ਸਰਕਾਰੀ ਜ਼ਮੀਨ 'ਤੇ ਸੜਕ ਤੋਂ ਕੀਤੇ ਨਜਾਇਜ਼ ਕਬਜ਼ੇ ਹਟਾਏ <br/>
Ad Position 24