ਢੰਡਾਰੀ ਕਲਾਂ/ਲੁਧਿਆਣਾ, 5 ਫਰਵਰੀ (ਜਸਵੀਰ ਸਿੰਘ ਬੰਗਾ)-ਥਾਣਾ ਫੋਕਲ ਪੁਆਇੰਟ ਅਧੀਨ ਪੈਂਦੇ ਢੰਡਾਰੀ ਖੁਰਦ 'ਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਚੋਰਾਂ ਵਲੋਂ ਗੋਲਕ ਦਾ ਤਾਲਾ ਤੋੜ ਕੇ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਪਾਸ ਸ਼ਿਕਾਇਤ ਦਿੰਦਿਆਂ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸਿੰਘ ਸਭਾ ਢੰਡਾਰੀ ਖੁਰਦ ਵਿਚ ਦੋ ਦਿਨ ਪਹਿਲਾਂ ਹੀ ਬਤੌਰ ਗ੍ਰੰਥੀ ਸਿੰਘ ਵਜੋਂ ਡਿਊਟੀ ਕਰਨ ਆਇਆ ਸੀ ਅਤੇ ਪਿਛਲੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਦਰਬਾਰ ਹਾਲ ਦਾ ਤਾਲਾ ਤੋੜ ਕੇ ਦਰਬਾਰ ਹਾਲ ਵਿਚ ਪਈ ਗੋਲਕ ਦਾ ਤਾਲਾ ਤੋੜ ਕੇ ਕਰੀਬ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਕਸ਼ਮੀਰ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਲਈ ਆਸਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |