21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-02-2026
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇਸਲਾਮ ਗੰਜ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਉਸ ਦੇ ਪਤੀ ਰਵਿੰਦਰ ਸਿੰਘ ਅਤੇ ਸੱਸ ਜਤਿੰਦਰ ਕੌਰ ਵਾਸੀ ਜ਼ੀਰਕਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਰਵਿੰਦਰ ਸਿੰਘ ਨਾਲ ਹੋਈ ਸੀ, ਪਰ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰ ਰਹੇ ਸਨ ਅਤੇ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਐਕਟਿਵਾ ਨਾਲ ਟਕਰਾਈ, ਐਕਟਿਵਾ ਸਵਾਰ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਚੋਰਾਂ ਵਲੋਂ ਗੁਰਦੁਆਰਾ ਢੰਡਾਰੀ ਖੁਰਦ 'ਚ ਗੋਲਕ ਦਾ ਤਾਲਾ ਤੋੜ ਕੇ 50 ਹਜ਼ਾਰ ਦੀ ਨਕਦੀ ਚੋਰੀ <br/>
Ad Position 24