ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਾਈਬਰ ਕ੍ਰਾਈਮ ਪੁਲਿਸ ਨੇ ਪਲੇਟਫ਼ਾਰਮ ਐਕਸ 'ਤੇ ਅੱਪਲੋਡ ਕੀਤੀ ਗਈ ਇਕ ਸੋਸ਼ਲ ਮੀਡੀਆ ਪੋਸਟ ਦਾ ਨੋਟਿਸ ਦਾ ਗੰਭੀਰ ਨੋਟਿਸ ਲੈਂਦਿਆਂ ਆਨਲਾਈਨ ਸੱਟੇਬਾਜ਼ੀ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਮੁਰਾਦ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਲੁਧਿਆਣਾ ਦੇ ਰਹਿਣ ਵਾਲੇ ਸੈਲੇਸ਼ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀ ਵਲੋਂ ਇਕ ਅਕਾਊਾਟ ਤੋਂ ਸੱਟੇਬਾਜ਼ੀ ਦਾ ਇਹ ਲਿੰਕ ਲੋਡ ਕੀਤਾ ਗਿਆ ਹੈ ਅਤੇ ਅਕਾਊਾਟ ਤੋਂ ਅੱਪਲੋਡ ਕੀਤੀ ਗਈ ਪੋਸਟ ਨੇ ਖ਼ੁਲਾਸਾ ਕੀਤਾ ਕਿ ਲੁਧਿਆਣਾ ਦੇ ਰਹਿਣ ਵਾਲੇ ਸੈਲੇਸ਼ ਕਥਿਤ ਤੌਰ 'ਤੇ 'ਬਿੱਗ ਡੈਡੀ ਕੈਸੀਨੋ' ਨਾਮ 'ਤੇ ਇਕ ਨੌਜਵਾਨ ਆਨਲਾਈਨ ਸੱਟੇਬਾਜ਼ੀ ਕਰ ਰਿਹਾ ਸੀ | ਇਸ ਸੱਟੇਬਾਜ਼ੀ ਅਤੇ ਜੂਏ ਦੇ ਖੇਡ ਵਿਚ ਉਸ ਵਲੋਂ ਗਰੁੱਪ ਬਣਾ ਕੇ ਪੈਸੇ ਦੇਣ ਦਾ ਝਾਂਸਾ ਦਿੱਤਾ ਜਾ ਰਿਹਾ ਸੀ, ਜੋ ਕਿ ਗੈਰ ਕਾਨੂੰਨੀ ਹੈ | ਪੁਲਿਸ ਅਨੁਸਾਰ ਉਸਦੇ ਹੋਰ ਖਾਤਿਆਂ ਦਾ ਵੀ ਪਤਾ ਲਗਾਇਆ ਗਿਆ ਹੈ ਤੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਧੋਖੇਬਾਜ਼ ਲੋਕਾਂ ਤੋਂ ਸਾਵਧਾਨ ਰਹਿਣ | ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ¢