21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਅÏਰਤ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 06-02-2026
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੀ ਤਿਕੋਣੀ ਪਾਰਕ ਨੇੜੇ ਅੱਜ ਬਾਅਦ ਦੁਪਹਿਰ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਅÏਰਤ ਜ਼ਖਮੀ ਹੋ ਗਈ | ਲੜਾਈ ਦਾ ਕਾਰਨ ਕੁੱਤਾ ਦੱਸਿਆ ਜਾ ਰਿਹਾ ਹੈ | ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ਕੁੱਤੇ ਦੀ ਗੰਦਗੀ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਤਕਰਾਰ ਹੋ ਗਿਆ | ਇਸ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ, ਜਦੋਂ ਇਕ-ਦੂਜੇ 'ਤੇ ਇਹਨਾਂ ਵਲੋਂ ਪਥਰਾਅ ਕੀਤਾ ਗਿਆ | ਇਕ ਪੱਥਰ ਨਾਲ ਅÏਰਤ ਜ਼ਖਮੀ ਹੋ ਗਈ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ¢ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ ਤੇ ਨਾ ਹੀ ਕੇਸ ਦਰਜ ਕੀਤਾ ਗਿਆ ਸੀ | ਪੁਲਿਸ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ | ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਜ਼ਖਮੀ ਅÏਰਤ ਚਰਨਜੀਤ ਕÏਰ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਆਗੂ ਖ਼ਿਲਾਫ਼ ਕੇਸ ਦਰਜ <br/>
Ad Position 24