21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-02-2026
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਮੋਹਿਤ ਪੁੱਤਰ ਸਤਪਾਲ ਵਾਸੀ ਰਣਜੀਤ ਨਗਰ ਫ਼ਿਰੋਜ਼ਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੋਹਿਤ ਉਸ ਨੂੰ ਲਾਕਡਾਊਨ ਤੋਂ ਪਹਿਲਾਂ ਜਾਣਦਾ ਸੀ ਅਤੇ ਉਸ ਵਲੋਂ ਆਪਣੀ ਪਤਨੀ ਨਾਲ ਝਗੜਾ ਹੋਣ ਬਾਰੇ ਦੱਸਿਆ, ਜਿਸ ਕਾਰਨ ਉਨ੍ਹਾਂ ਦੀ ਆਪਸ ਵਿਚ ਦੋਸਤੀ ਹੋ ਗਈ | ਉਸ ਦੱਸਿਆ ਕਿ ਬਾਅਦ ਵਿਚ ਕੁੱਝ ਗੱਲਾਂ ਕਾਰਨ ਉਸ ਨੇ ਮੋਹਿਤ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ | ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਨੂੰ ਸਰਕਾਰੀ ਕਾਲਜ ਦੇ ਬਾਹਰ ਮਿਲਿਆ ਅਤੇ ਉਸਨੇ ਉਸ ਨੂੰ ਨਿੱਜੀ ਤਸਵੀਰਾਂ ਵਾਇਰਲ ਕਰਨ ਦੀ ਦੀਆਂ ਧਮਕੀਆਂ ਦੇਣ ਲੱਗ ਪਿਆ | ਕਥਿਤ ਦੋਸ਼ੀ ਨੇ ਅਜਿਹੀਆਂ ਧਮਕੀਆਂ ਦੇ ਕੇ ਉਸ ਨੰੂ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ | ਕਥਿਤ ਦੋਸ਼ੀ ਵਲੋਂ ਉਸ ਨਾਲ ਸਰੀਰਕ ਸੰਬੰਧ ਬਣਾਉਣ ਦੀ ਕੋਸ਼ਿਸ਼ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਮਨਾ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਉਸਦੀ ਕੁੱਟਮਾਰ ਕੀਤੀ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਨੌਜਵਾਨ ਵਲੋਂ ਖ਼ੁਦਕੁਸ਼ੀ <br/> ਅਗਲੀ ਖ਼ਬਰ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਅÏਰਤ ਜ਼ਖਮੀ <br/>
Ad Position 24