ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰੀਆ ਕਾਲੋਨੀ ਵਿਚ ਟਰੈਵਲ ਏਜੰਟ ਦੀ ਠੱਗੀ ਤੋਂ ਸ਼ਿਕਾਰ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ਲੜਕੇ ਇੰਦਰਪਾਲ ਸਿੰਘ (35) ਦੀ ਮਾਂ ਜਸਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਵਾਸੀ ਆਰੀਆ ਕਾਲੋਨੀ ਦੀ ਸ਼ਿਕਾਇਤ 'ਤੇ ਨਵਾਂਸ਼ਹਿਰ ਵਿਚ ਸਥਿਤ ਗਰੈਸਪ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਅਰਜੁਨ ਸ਼ਰਮਾ ਅਤੇ ਉਸ ਦੀ ਪਤਨੀ ਬਲਜਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਇੰਦਰਪਾਲ ਸਿੰਘ ਅਜੇ ਕੁਆਰਾ ਸੀ ਅਤੇ ਵਿਦੇਸ਼ ਜਾਣ ਦਾ ਇੱਛੁਕ ਸੀ ਕਿਉਂਕਿ ਉਸਦੀ ਮਾਂ ਅਤੇ ਹੋਰ ਪਰਿਵਾਰ ਪਹਿਲਾਂ ਹੀ ਉਥੇ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 28 ਲੱਖ ਰੁਪਏ ਦੀ ਰਕਮ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ਕਾਰਨ ਇੰਦਰਪਾਲ ਸਿੰਘ ਦੁਖੀ ਸੀ ਅਤੇ ਇਸੇ ਕਾਰਨ ਉਸ ਨੇ ਬੀਤੇ ਦਿਨ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿ੍ਤਕ ਦੀ ਮਾਂ ਨੇ ਪੁਲਿਸ ਪਾਸ ਬਿਆਨ ਦਿੱਤੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ¢ ਬੀਤੇ ਦਿਨ ਜਦੋਂ ਉਸਦੇ ਰਿਸ਼ਤੇਦਾਰ ਘਰ ਆਏ ਤਾਂ ਇੰਦਰਪਾਲ ਸਿੰਘ ਦੀ ਲਾਸ਼ ਉਥੇ ਲਟਕ ਰਹੀ ਸੀ, ਜਿਸ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ¢