ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜਸਕਰਨ ਮੰਡੇਰ ਪੁੱਤਰ ਸੁਰਿੰਦਰ ਸਿੰਘ ਵਾਸੀ ਲੁਹਾਰਾ ਅਤੇ ਕਰਨ ਸ਼ਰਮਾ ਵਾਸੀ ਢਿੱਲੋਂ ਨਗਰ ਲੁਹਾਰਾ ਸ਼ਾਮਿਲ ਹਨ | ਪੁਲਿਸ ਵਲੋਂ ਇਹਨਾਂ ਨੂੰ ਲੁਹਾਰਾ ਨਹਿਰ ਨੇੜਿਉਂ ਕਾਬੂ ਕੀਤਾ ਗਿਆ ਹੈ | ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |