28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਰੇਲਵੇ ਪੁਲਿਸ ਵਲੋਂ ਖ਼ਤਰਨਾਕ ਚੋਰ ਗਰੋਹ ਦੇ 3 ਮੈਂਬਰ ਸਮਾਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਨੀਸ਼ ਕੁਮਾਰ ਉਰਫ਼ ਵੱਡਾ ਕਾਲੂ ਵਾਸੀ ਇਸਲਾਮਗੰਜ ਹਰਸ਼ ਕੁਮਾਰ ਪੁੱਤਰ ਸੂਰਜ ਕੁਮਾਰ ਉਰਫ਼, ਗੁਗਲੀ ਵਾਸੀ ਦਲੀਪ ਪੁਰ ਅਤੇ ਅਨਿਲ ਸ਼ਰਮਾ ਵਾਸੀ ਸ਼ਿਮਲਾਪੁਰੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਮੁਸਾਫ਼ਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਮੋਬਾਈਲ ਚੋਰੀ ਕਰ ਲੈਂਦੇ ਸਨ | ਪਿਛਲੇ ਕਾਫ਼ੀ ਸਮੇਂ ਤੋਂ ਇਹ ਕਥਿਤ ਦੋਸ਼ੀ ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਾਂਚ ਦੌਰਾਨ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਕਾਬੂ ਕੀਤੇ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਲੜਕੀ ਸਮੇਤ ਅੱਠ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਧਾਰਮਿਕ ਸਮਾਗਮ 'ਚ ਅਸ਼ਲੀਲ ਗਾਣੇ 'ਤੇ ਡਾਂਸ ਕਰਨ ਦੇ ਮਾਮਲੇ 'ਚ ਕੇਸ ਦਰਜ <br/>
Ad Position 24