28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਵਿਆਹ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਲੜਕੀ ਸਮੇਤ ਅੱਠ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਵਾਸੀ ਭਾਰਤੀ ਲੜਕੀ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਲੁਹਾਰਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਨੂੰ ਨਵਨੀਤ ਕੌਰ ਦੇ ਸੁਹਰੇ ਪਰਿਵਾਰ ਦੇ ਮੈਂਬਰ ਤੇਜਾ ਸਿੰਘ, ਹਰਪਾਲ ਕÏਰ, ਕਾਕਾ ਸਿੰਘ, ਫਲੋਲ ਸਿੰਘ, ਅਮਰ ਸਿੰਘ ਨਾਗਰਾ, ਸੁਖਦੇਵ ਸਿੰਘ ਪਟਵਾਰੀ ਅਤੇ ਸੁਖਦੇਵ ਸਿੰਘ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਲੜਕੇ ਨਵ ਕਿਰਨਜੀਤ ਸਿੰਘ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਵਨੀਤ ਕੌ ਨਾਲ ਹੋਈ ਸੀ | ਕਥਿਤ ਦੋਸ਼ੀ ਵਿਆਹ ਸਮੇਂ ਵਿਦੇਸ਼ ਵਿਚ ਪੀ.ਆਰ. ਕਰਵਾਉਣ ਦਾ ਵਾਅਦਾ ਕੀਤਾ ਸੀ | ਪਹਿਲਾਂ ਨਵਨੀਤ ਕÏਰ ਉਸ ਦੇ ਲੜਕੇ ਨੂੰ ਆਸਟ੍ਰੇਲੀਆ ਲੈ ਗਈ ਅਤੇ ਬੀਤੇ ਦਿਨ ਉਸਦੇ ਲੜਕੇ ਦੇ ਵਿਦੇਸ਼ ਜਾਣ ਉਪਰੰਤ ਬਾਕੀ ਉਕਤ ਕਥਿਤ ਦੋਸ਼ੀ ਉਸ ਦੇ ਘਰ ਆਏ ਅਤੇ ਘਰ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ¢ ਉਸ ਦੱਸਿਆ ਕਿ ਜਦੋਂ ਇਸ ਸੰਬੰਧੀ ਉਸਦੇ ਲੜਕੇ ਨੇ ਨਵਨੀਤ ਕੌਰ ਨਾਲ ਗੱਲ ਕੀਤੀ ਤਾਂ ਉਸ ਵਲੋਂ ਉਸ ਦਾ ਵੀਜ਼ਾ ਰੱਦ ਕਰਵਾ ਦਿੱਤਾ¢ ਇਸ ਲਈ ਪਹਿਲਾਂ ਕਥਿਤ ਦੋਸ਼ੀ ਉਨ੍ਹਾਂ ਪਾਸੋਂ 50 ਲੱਖ ਰੁਪਏ ਲੈ ਚੁੱਕੇ ਸਨ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 3 ਮੋਬਾਈਲ ਬਰਾਮਦ ਅਗਲੀ ਖ਼ਬਰ ਰੇਲਵੇ ਪੁਲਿਸ ਵਲੋਂ ਖ਼ਤਰਨਾਕ ਚੋਰ ਗਰੋਹ ਦੇ 3 ਮੈਂਬਰ ਸਮਾਨ ਸਮੇਤ ਕਾਬੂ <br/>
Ad Position 24