28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕੇਂਦਰੀ ਜੇਲ੍ਹ 'ਚੋਂ 3 ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਤਿੰਨ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਰਣਜੀਤ ਸਿੰਘ ਅਤੇ ਹਵਾਲਾਤੀ ਕਵਲਪ੍ਰੀਤ ਸਿੰਘ ਵਾਸੀ ਮੋਗਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਕਥਿਤ ਦੋਸ਼ੀ ਮੋਬਾਈਲ ਕਿਸ ਤਰੀਕੇ ਨਾਲ ਲੈ ਕੇ ਗਏ ਸਨ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਕੋਈ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ 'ਚ ਗਿੱਲ ਹਲਕੇ ਦੀ ਸ਼ਮੂਲੀਅਤ ਜ਼ਰੂਰੀ-ਢਿੱਲੋਂ ਅਗਲੀ ਖ਼ਬਰ ਵਿਆਹ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਲੜਕੀ ਸਮੇਤ ਅੱਠ ਖ਼ਿਲਾਫ਼ ਕੇਸ ਦਰਜ <br/>
Ad Position 24