ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਸ਼ੁਭਦੀਪ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ ਅਤੇ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ¢ ਉਨ੍ਹਾਂ ਕਿਹਾ ਕਿ ਮÏਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਲੋੜ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦÏਰਾਨ ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਸਮਾਗਮ ਦੀ ਸਮਾਪਤੀ ਮÏਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ¢ ਸਮਾਗਮ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਸਤਨਾਮ ਸਿੰਘ, ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |