28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਤੇ ਸਾਮਾਨ ਖੋਹ ਕੇ ਹੋਏ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਚੌਕ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਪਿਓ ਪੁੱਤਰ ਤੋਂ ਉਸ ਦਾ ਮੋਟਰਸਾਈਕਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਲੇਖ ਰਾਮ ਵਾਸੀ ਡਾਬਾ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਰੋਹਿਤ ਕੁਮਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਬਸਤੀ ਜੋਧੇਵਾਲ ਚੌਕ ਨੇੜੇ ਪਹੁੰਚੇ ਤਾਂ ਤਿੰਨ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਪਾਸੋਂ ਨਗਦੀ ਦੀ ਮੰਗ ਕੀਤੀ, ਜਦੋਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਦਾ ਮੋਬਾਈਲ ਅਤੇ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ |

Ad Position 22
No active advertisement
ਪਿਛਲੀ ਖ਼ਬਰ 85 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੰੂ ਗ਼ੱਦਾਰ ਕਹਿਣਾ ਅਪਮਾਨ-ਗੁਰਦੀਪ ਗੋਸ਼ਾ <br/> ਅਗਲੀ ਖ਼ਬਰ ਪੀ. ਏ. ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ ਵਿਚ ਕੈਨੇਡੀਅਨ ਯੂਨੀਵਰਸਿਟੀ ਦੇ ਪ੍ਰੋਫੈਸਰ ਦਾ ਭਾਸ਼ਨ ਕਰਵਾਇਆ <br/>
Ad Position 24