ਲੁਧਿਆਣਾ, 6 ਫਰਵਰੀ (ਭੁਪਿੰਦਰ ਸਿੰਘ ਬੈਂਸ)-ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ਸਿੰਘ ਨੀਟੂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੰੂ ਗ਼ੱਦਾਰ ਕਹਿਣ 'ਤੇ ਇਸ ਦੀ ਕੜੀ ਨਿੰਦਾ ਕੀਤੀ ਹੈ | ਗੋਸ਼ਾ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਵਰਤੀ ਇਸ ਸ਼ਬਦਾਵਲੀ ਨਾਲ ਪੂਰੇ ਪੰਜਾਬ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਦਿਸ਼ਾਹੀਣ ਅਗਵਾਈ ਕਾਰਨ ਕਾਂਗਰਸ ਕਮਜ਼ੋਰ ਹੋ ਰਹੀ ਹੈ ਅਤੇ ਬਿੱਟੂ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣਾ ਇਸਦਾ ਸਪਸ਼ਟ ਸੰਕੇਤ ਹੈ | ਗੋਸ਼ਾ ਨੇ ਮੰਗ ਕੀਤੀ ਕਿ ਸੰਸਦ ਵਿਚ ਭਾਗ ਲੈਣ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਡੋਪ ਟੈੱਸਟ ਕਰਵਾਇਆ ਜਾਵੇ |