28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਿਵਲ ਹਸਪਤਾਲ 'ਚੋਂ ਕੈਦੀ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ ਵਿਚ ਇਕ ਕੈਦੀ ਦੇ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਤਪਾਲ ਸਿੰਘ ਨਾਮੀ ਕੈਦੀ ਨੂੰ ਅੱਜ ਜੇਲ੍ਹ ਮੁਲਾਜ਼ਮ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਏ ਸਨ, ਜਦੋਂ ਉਹ ਡਾਕਟਰਾਂ ਪਾਸ ਦਵਾਈ ਲੈਣ ਉਪਰੰਤ ਉਸ ਨੂੰ ਵਾਪਸ ਜੇਲ੍ਹ ਲਿਜਾ ਰਹੇ ਸਨ ਤਾਂ ਸਤਪਾਲ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਦਿੱਤਾ ਅਤੇ ਉਥੋਂ ਫ਼ਰਾਰ ਹੋ ਗਿਆ | ਪੁਲਿਸ ਮੁਲਾਜ਼ਮਾਂ ਵਲੋਂ ਉਸ ਦਾ ਪਿੱਛਾ ਵੀ ਕੀਤਾ ਗਿਆ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ | ਸਤਪਾਲ ਸਿੰਘ ਖ਼ਿਲਾਫ਼ ਸਮਰਾਲਾ ਪੁਲਿਸ ਵਲੋਂ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਹ ਇਸ ਵਿਚ ਸਜ਼ਾ ਭੁਗਤ ਰਿਹਾ ਸੀ | ਸਤਪਾਲ ਦੇ ਫ਼ਰਾਰ ਹੋਣ ਉਪਰੰਤ ਇਸ ਦੀ ਸੂਚਨਾ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਦੇ ਦਿੱਤੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੀ ਤਰੱਕੀ ਦੀ ਕਮਾਨ ਦੋ ਮਹਿਲਾਵਾਂ ਦੇ ਹੱਥ ਨਗਰ ਨਿਗਮ ਵਿਚ ਬਣੀ ਨਵੀਂ ਇਤਿਹਾਸਕ ਜੋੜੀ <br/> ਅਗਲੀ ਖ਼ਬਰ 85 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੰੂ ਗ਼ੱਦਾਰ ਕਹਿਣਾ ਅਪਮਾਨ-ਗੁਰਦੀਪ ਗੋਸ਼ਾ <br/>
Ad Position 24