ਲੁਧਿਆਣਾ, 6 ਫਰਵਰੀ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਫੋਰਟਿਸ ਹਸਪਤਾਲ, ਮਾਲ ਰੋਡ ਦੇ ਸਹਿਯੋਗ ਨਾਲ ਬੱਚਤ ਭਵਨ, ਡੀ.ਸੀ ਦਫ਼ਤਰ, ਲੁਧਿਆਣਾ ਵਿਖੇ ਦੋ ਰੋਜ਼ਾ ਮੁਫ਼ਤ ਮਲਟੀ-ਸਪੈਸ਼ਲਟੀ ਸਿਹਤ ਜਾਂਚ ਕੈਂਪ ਲਗਾਇਆ¢ ਇਸ ਪਹਿਲ ਦਾ ਮਕਸਦ ਰੋਕਥਾਮੀ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਲਈ ਸਿਹਤ ਸੇਵਾਵਾਂ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ¢ ਕੈਂਪ ਵਿਚ ਜਨਰਲ ਚੈੱਕਅਪ, ਆਰਥੋਪੈਡਿਕਸ, ਈ.ਐਨ.ਟੀ., ਗੈਸਟਰੋਐਂਟਰੋਲੋਜੀ, ਗਾਇਨੀਕੋਲੋਜੀ, ਪਲਮੋਨੋਲੋਜੀ ਅਤੇ ਨਿਊਰੋਲੋਜੀ ਸਮੇਤ ਵੱਖ-ਵੱਖ ਵਿਭਾਗਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਸਲਾਹ ਦਿੱਤੀ ਗਈ¢ ਇਸ ਤੋਂ ਇਲਾਵਾ ਬੀ.ਪੀ. ਜਾਂਚ, ਬਲੱਡ ਸ਼ੂਗਰ, ਪੀ.ਐਫ.ਟੀ., ਈ.ਸੀ.ਜੀ., ਹੈਪੇਟਾਈਟਸ ਬੀ ਅਤੇ ਸੀ ਟੈੱਸਟ ਅਤੇ ਡਾਕਟਰ ਸਲਾਹ ਵਰਗੀਆਂ ਮੁਫ਼ਤ ਜਾਂਚ ਸੇਵਾਵਾਂ ਵੀ ਦਿੱਤੀਆਂ ਗਈਆਂ¢ ਕੈਂਪ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਦੇਖ-ਰੇਖ ਹੇਠ ਲਗਾਇਆ ਗਿਆ¢ ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਖ਼ਾਸ ਕੋਸ਼ਿਸ਼ਾਂ ਨਾਲ ਇਹ ਵੱਡੀ ਪੱਧਰ ਦੀ ਜਨ ਸਿਹਤ ਪਹਿਲ ਸੰਭਵ ਹੋ ਸਕੀ¢ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੋਰਟਿਸ ਹਸਪਤਾਲ ਵਿਚਕਾਰ ਸੁਚੱਜਾ ਤਾਲਮੇਲ ਯਕੀਨੀ ਬਣਾਇਆ ਗਿਆ ਤਾਂ ਜੋ ਯੋਜਨਾ, ਲਾਜਿਸਟਿਕਸ ਅਤੇ ਕੈਂਪ ਦੀ ਸੁਚਾਰੂ ਕਾਰਗੁਜ਼ਾਰੀ ਹੋ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚ ਸਕਣ¢ ਕੈਂਪ ਦÏਰਾਨ ਫੋਰਟਿਸ ਹਸਪਤਾਲ, ਮਾਲ ਰੋਡ ਦੇ ਫੈਸਿਲਟੀ ਡਾਇਰੈਕਟਰ ਗੁਰਦਰਸ਼ਨ ਸਿੰਘ ਮਾਂਗਟ ਵਲੋਂ ਹਸਪਤਾਲ ਦੇ ਸੀਨੀਅਰ ਡਾਕਟਰਾਂ ਅਤੇ ਮਾਹਿਰਾਂ ਨਾਲ ਮਿਲ ਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਦੀ ਦੇਖ ਰੇਖ ਕੀਤੀ ਗਈ¢ ਇਹ ਪਹਿਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੋਰਟਿਸ ਹਸਪਤਾਲ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿਸ ਦਾ ਉਦੇਸ਼ ਸਿਹਤ ਜਾਗਰੂਕਤਾ ਵਧਾਉਣਾ ਅਤੇ ਗ੍ਰਾਸਰੂਟ ਪੱਧਰ ਤੱਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚਾਉਣਾ ਹੈ¢
ਜ਼ਿਲ੍ਹਾ ਪ੍ਰਸ਼ਾਸਨ ਨੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮਲਟੀ-ਸਪੈਸ਼ਲਿਟੀ ਸਿਹਤ ਜਾਂਚ ਕੈਂਪ ਲਗਾਇਆ <br/>
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਵਿਖੇ ਲਗਾਏ ਦੋ ਰੋਜ਼ਾ ਮੁਫ਼ਤ ਮਲਟੀ-ਸਪੈਸ਼ਲਿਟੀ ਸਿਹਤ ਜਾਂਚ ਕੈਂਪ ਵਿਚ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ¢ ਅਜੀਤ ਤਸਵੀਰ<br/>
07-02-2026