28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜਾਗੋ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇਕ ਜ਼ਖਮੀ

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੁੱਡ ਮੁਹੱਲਾ ਵਿਚ ਜਾਗੋ ਸਮਾਗਮ ਦÏਰਾਨ ਗੋਲੀ ਚੱਲਣ ਕਾਰਨ ਇਕ ਨÏਜਵਾਨ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਚਾਰ ਦਿਨ ਪਹਿਲਾਂ ਦੀ ਹੈ ਜਦੋਂ ਖੁੱਡ ਮੁਹੱਲਾ ਵਿਚ ਇਕ ਜਾਗੋ ਸਮਾਗਮ ਦੌਰਾਨ ਨÏਜਵਾਨਾਂ ਦੇ ਦੋ ਗੁੱਟ ਆਪਸ ਵਿਚ ਭਿੜ ਗਏ ਅਤੇ ਇਹਨਾਂ ਵਿਚੋਂ ਇਕ ਨÏਜਵਾਨ ਵਲੋਂ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਉਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਗੋਲੀਆਂ ਚੱਲਣ ਕਾਰਨ ਉਥੇ ਭਗਦੜ ਮੱਚ ਗਈ ਇਕ ਗੋਲੀ ਇਕ ਨੌਜਵਾਨ ਦੇ ਲੱਗੀ ਲਹੂ-ਲੁਹਾਨ ਹੋਇਆ ਇਹ ਨੌਜਵਾਨ ਉਥੇ ਵੀ ਡਿਗ ਗਿਆ | ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ¢ ਹਾਲਾਂਕਿ ਇਹ ਘਟਨਾ ਚਾਰ ਦਿਨ ਪਹਿਲਾਂ ਦੀ ਹੈ, ਪਰ ਪੁਲਿਸ ਨੂੰ ਇਸ ਸਬੰਧੀ ਅੱਜ ਹੀ ਪਤਾ ਲੱਗਾ ਏ.ਸੀ.ਪੀ. ਅਨਿਲ ਭਨੋਟ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਨਾ ਤਾਂ ਹਸਪਤਾਲ ਅਤੇ ਨਾ ਹੀ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵਲੋਂ ਸੂਚਿਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਹੁਣ ਪੁਲਿਸ ਨੂੰ ਅੱਜ ਦੇਰ ਸ਼ਾਮ ਪਤਾ ਲੱਗਾ ਹੈ ਤੇ ਪੁਲਿਸ ਇਸ ਸਬੰਧੀ ਜਾਂਚ ਪੜਤਾਲ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਦੀ ਭਰਤੀ 'ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਅਗਲੀ ਖ਼ਬਰ ਲਾਈਫ ਲਾਈਨ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਫਾਈਬਰੋ ਸਕੈਨ ਤੇ ਲੀਵਰ ਜਾਂਚ ਕੈਂਪ 22 ਨੂੰ
Ad Position 24