28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਅਗਨੀਵੀਰ ਦੀ ਭਰਤੀ 'ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ

Ad Position 21
No active advertisement
ਅਜੀਤ ਡੈਸਕ 07-02-2026
ਸੀ-ਪਾਈਟ ਕੈਂਪ ਵਿਖੇ 9 ਤੋਂ ਕਲਾਸਾਂ ਸ਼ੁਰੂ
ਲੁਧਿਆਣਾ, 6 ਫਰਵਰੀ (ਜਤਿੰਦਰ ਭੰਬੀ)-ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਅਗਨੀਵੀਰ (ਫੌਜ) ਦੇ ਲਿਖਤੀ ਪੇਪਰ (ਸੀ. ਈ. ਐਫ.) ਲਈ 9 ਫਰਵਰੀ 2026 ਤੋਂ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ | ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ (ਫੌਜ) ਦਾ ਲਿਖਤੀ ਪੇਪਰ (ਸੀ. ਈ. ਐਫ.) ਅਪ੍ਰੈਲ 2026 ਵਿਚ ਹੋਣ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਰਮੀ ਰੈਕਰੂਟਮੈਂਟ ਦੀ ਵੈੱਬਸਾਈਟ ਅੱਜ ਖੁੱਲਣ ਜਾ ਰਹੀ ਹੈ, ਜਿੱਥੇ ਅਗਨੀਵੀਰ (ਆਰਮੀ) ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕ 5 ਫਰਵਰੀ ਤੋਂ 1 ਅਪ੍ਰੈਲ 2026 ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਦੀ ਰਜਿਸਟ੍ਰੇਸ਼ਨ ਹੋ ਜਾਂਦੀ ਹੈ, ਉਹ ਸੀ-ਪਾਈਟ ਕੈਂਪ, ਆਈ. ਟੀ. ਆਈ., ਗਿੱਲ ਰੋਡ, ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਅਗਨੀਵੀਰ (ਆਰਮੀ) ਦੇ ਲਿਖਤੀ ਪੇਪਰ (ਸੀ. ਈ. ਐਫ.) ਦੀ ਤਿਆਰੀ ਦਾ ਲਾਭ ਲੈ ਸਕਦੇ ਹਨ | ਲਿਖਤੀ ਪੇਪਰ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ਼ਾਂ ਨਾਲ ਕੈਂਪ ਵਿਚ ਰਿਪੋਰਟ ਕੀਤੀ ਜਾ ਸਕਦੀ ਹੈ, ਜਿਨ੍ਹਾਂ ਵਿਚ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ, ਵਿੱਦਿਅਕ ਯੋਗਤਾ 10ਵੀਂ, 12ਵੀਂ ਤੇ ਉੱਚ ਵਿੱਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਆਦਿ ਸ਼ਾਮਿਲ ਹਨ | ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਗੁਰਮਤਿ ਪ੍ਰਸ਼ਨੋਤਰੀ ਮੁਕ... ਅਗਲੀ ਖ਼ਬਰ ਜਾਗੋ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇਕ ਜ਼ਖਮੀ
Ad Position 24