29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਰਕਾਰ ਨਾਲ ਜੀ. ਐਸ. ਟੀ. ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਰਕਾਰ ਨਾਲ ਜੀ.ਐਸ.ਟੀ. ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜੀ.ਐਸ.ਟੀ. ਅਧਿਕਾਰੀ ਅਰੁਣ ਕੁਮਾਰ ਜੈਨ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਵਾਸੀ ਕਰਨੈਲ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਜੀ.ਐਸ.ਟੀ. ਦੇ ਮਾਮਲੇ ਵਿਚ ਸਰਕਾਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਕਰ ਅਤੇ ਆਬਕਾਰੀ ਅਧਿਕਾਰੀ ਭਾਰਤ ਭੂਸ਼ਣ ਦੀ ਸ਼ਿਕਾਇਤ 'ਤੇ ਸੁਨੀਲ ਪੁੱਤਰ ਹਰਪ੍ਰੀਤ ਸਿੰਘ ਵਾਸੀ ਡਾਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੁਨੀਲ ਸਿੰਘ ਵਲੋਂ ਕਥਿਤ ਤÏਰ 'ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਐਮ.ਕੇ. ਟਰੇਡਰ ਦੇ ਨਾਮ 'ਤੇ ਰਜਿਸਟਰੇਸ਼ਨ ਲੈ ਲਈ ਅਤੇ ਬਾਅਦ ਵਿਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਦੀ ਰਕਮ ਦਾ ਰਿਫੰਡ ਲੈ ਲਿਆ | ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਜਾਂਚ ਕੀਤੀ ਜਾ ਰਹੀ |

Ad Position 22
No active advertisement
ਪਿਛਲੀ ਖ਼ਬਰ ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਸਰਪੰਚ ਸਮੇਤ 27 ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਗਲਾਡਾ ਦੀ ਵੱਡੀ ਕਾਰਵਾਈ <br/>
Ad Position 24