29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਸਕੂਲ ਮੋਤੀ ਨਗਰ ਵਿਚ ਖਿਡਾਰੀਆਂ ਨੂੰ ਵੰਡੀ ਖੇਡ ਸਮੱਗਰੀ <br/>

Ad Position 21
No active advertisement
ਖਿਡਾਰੀਆਂ ਨੂੰ ਟਰੈਕ ਸੂਟ ਅਤੇ ਹੋਰ ਸਮੱਗਰੀ ਦੇਣ ਸਮੇਂ ਪਿ੍ੰਸੀਪਲ ਸੁਖਧੀਰ ਸਿੰਘ ਸੇਖੋਂ ਅਤੇ ਇਲਾਕੇ ਦੇ ਲੋਕ | ਅਜੀਤ ਤਸਵੀਰ <br/> 07-02-2026
ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਮਾਰਟ ਸਕੂਲ ਮੋਤੀ ਨਗਰ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਖਿਡਾਰੀਆਂ ਨੂੰ ਟਰੈਕ ਸੂਟ ਅਤੇ ਹੋਰ ਸਮੱਗਰੀ ਵੰਡੀ ਗਈ | ਸਮਾਰਟ ਸਕੂਲ ਮੋਤੀ ਨਗਰ ਵਿਖੇ ਇਲਾਕਾ ਨਿਵਾਸੀ ਹਰਜੋਤ ਸਿੰਘ, ਧਰਮਵੀਰ ਸਿੰਘ ਸੇਖੋਂ, ਸਾਨੀਆ ਸ਼ਰਮਾ ਅਤੇ ਰੀਟਾ ਗੁਪਤਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡੇ ਗਏ ਤਾਂ ਜੋ ਵਿਦਿਆਰਥੀਆਂ ਵਿਚ ਖੇਡਾਂ ਦੀ ਭਾਵਨਾ ਪੈਦਾ ਕੀਤੀ ਜਾ ਸਕੇ | ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਲਗਨ ਪੈਦਾ ਕਰਨਾ ਹਰ ਇਕ ਅਧਿਆਪਕ ਦੀ ਜ਼ਿੰਮੇਵਾਰੀ ਹੈ | ਸ. ਸੇਖੋਂ ਨੇ ਦੱਸਿਆ ਕਿ ਸਕੂਲ ਵਿਚ ਬਿਹਤਰੀਨ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਦਾ ਸਰਬ-ਪੱਖੀ ਵਿਕਾਸ ਕੀਤਾ ਜਾ ਸਕੇ | ਇਸ ਮੌਕੇ ਦਾਨੀ ਸੱਜਣ ਸਾਨੀਆ ਸ਼ਰਮਾ ਅਤੇ ਰੀਟਾ ਗੁਪਤਾ ਨੇ ਦੱਸਿਆ ਕਿ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚ ਅਨੁਸ਼ਾਸਨ, ਖੇਡਾਂ, ਵਾਤਾਵਰਨ ਨਾਲ ਜੋੜ ਕੇ ਸਮਾਜ ਦੀ ਬਿਹਤਰੀ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ | ਸੁਖਧੀਰ ਸਿੰਘ ਸੇਖੋਂ ਨੇ ਵਿਦਿਆਰਥੀਆਂ ਦੀ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰਜੋਤ ਸਿੰਘ, ਧਰਮਵੀਰ ਸਿੰਘ ਸੇਖੋਂ, ਸਾਨੀਆ ਸ਼ਰਮਾ ਅਤੇ ਰੀਟਾ ਗੁਪਤਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਲੁਧਿਆਣਾ ਦੀ ਵਿੱਤ ਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ, 55 ਵਿਕਾਸੀ ਪ੍ਰਸਤਾਵ ਪਾਸ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਆਈ. ਪੀ. ਯਾਤਰਾ ਦੀ ਸ਼ੁਰੂਆਤ <br/>
Ad Position 24