29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਨਗਰ ਨਿਗਮ ਲੁਧਿਆਣਾ ਦੀ ਵਿੱਤ ਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ, 55 ਵਿਕਾਸੀ ਪ੍ਰਸਤਾਵ ਪਾਸ <br/>

Ad Position 21
No active advertisement
ਮੇਅਰ ਕੈਂਪ ਦਫ਼ਤਰ ਵਿਖੇ ਮੇਅਰ ਇੰਦਰਜੀਤ ਕÏਰ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਸ਼ਾਮਿਲ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਨੀਰੂ ਗੁਪਤਾ ਕਤਿਆਲ | ਅਜੀਤ ਤਸਵੀਰ <br/> 07-02-2026
ਲੁਧਿਆਣਾ, 6 ਫ਼ਰਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਮੇਅਰ ਕੈਂਪ ਦਫ਼ਤਰ ਵਿਖੇ ਮੇਅਰ ਇੰਦਰਜੀਤ ਕÏਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ¢ ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਨੀਰੂ ਗੁਪਤਾ ਕਤਿਆਲ ਵਿਸ਼ੇਸ਼ ਤÏਰ 'ਤੇ ਮÏਜੂਦ ਰਹੇ¢ ਮੀਟਿੰਗ ਦÏਰਾਨ ਕੁੱਲ 55 ਪ੍ਰਸਤਾਵ ਪਾਸ ਕੀਤੇ ਗਏ, ਜਿਨ੍ਹਾਂ ਵਿਚ ਵੱਧਤਰ ਵਿਕਾਸ ਕਾਰਜਾਂ ਨਾਲ ਜੁੜੇ ਵਰਕ ਆਰਡਰ ਸ਼ਾਮਲ ਸਨ¢ ਇਨ੍ਹਾਂ ਪ੍ਰਸਤਾਵਾਂ ਅਧੀਨ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਪਾਰਕਾਂ ਦੇ ਵਿਕਾਸ, ਹੱਥ ਰਿਕਸ਼ਾ ਪ੍ਰਬੰਧਨ ਅਤੇ ਹੋਰ ਨਾਗਰਿਕ ਸੁਵਿਧਾਵਾਂ ਨਾਲ ਸਬੰਧਿਤ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ¢ ਮੇਅਰ ਇੰਦਰਜੀਤ ਕÏਰ ਨੇ ਕਿਹਾ ਕਿ ਪਾਸ ਕੀਤੇ ਗਏ ਪ੍ਰਸਤਾਵਾਂ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਹੋਣਗੀਆਂ¢ ਮੀਟਿੰਗ ਵਿਚ ਨਗਰ ਨਿਗਮ ਦੇ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਖੰਡ ਮਹਾਂਯੱਗ 'ਚ ਸਾਰੇ ਧਰਮਾਂ ਦੇ ਪੈਰੋਕਾਰਾਂ ਵਲੋਂ ਭੇਟਾਂ ਚੜ੍ਹਾਉਣਾ ਸਦਭਾਵਨਾ ਦੀ ਸ਼ਾਨਦਾਰ ਉਦਾਹਰਨ-ਜੌਨੀ ਬਾਬਾ ਅਖ... ਅਗਲੀ ਖ਼ਬਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਸਕੂਲ ਮੋਤੀ ਨਗਰ ਵਿਚ ਖਿਡਾਰੀਆਂ ਨੂੰ ਵੰਡੀ ਖੇਡ ਸਮੱਗਰੀ <br/>
Ad Position 24