19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਟੈੱਟ ਸ਼ਰਤ ਖ਼ਿਲਾਫ਼ ਸਪੈਟਾ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 21-02-2026
ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਟੀਚਰਜ਼ ਐਸੋਸੀਏਸ਼ਨ ਪੰਜਾਬ (ਸਪੈਟਾ) ਦੀ ਹੰਗਾਮੀ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਹਨੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਰਪ੍ਰਸਤ ਧੰਨਾ ਸਿੰਘ ਸਵੱਦੀ ਨੇ ਕਿਹਾ ਕਿ ਅਧਿਆਪਕਾਂ ਤੇ ਲਗਾਈ ਗਈ ਬੇਲੋੜੀ ਟੈੱਟ ਸ਼ਰਤ ਮੁਲਾਜ਼ਮਾਂ ਦਾ ਧਿਆਨ ਅਸਲ ਮੰਗਾਂ ਤੋ ਭਟਕਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਈ.ਟੀ.ਟੀ. ਅਤੇ ਬੀ.ਐਡ. ਦੌਰਾਨ ਟੈੱਸਟ ਪਾਸ ਕਰਕੇ 15-20 ਸਾਲਾਂ ਤੋਂ ਨੌਕਰੀ ਕਰ ਰਹੇ ਹਨ | ਉਨ੍ਹਾਂ ਨਾਲ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ | ਇਸਦੇ ਵਿਰੋਧ ਵਜੋਂ ਸਪੈਟਾ ਜਥੇਬੰਦੀ 22 ਫਰਵਰੀ ਨੰੂ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਰੋਸ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੇਗੀ | ਇਸ ਮੌਕੇ ਸ਼ੇਰ ਸਿੰਘ, ਕੁਲਦੀਪ ਸਿੰਘ, ਕਮਲਜੀਤ ਸਿੰਘ, ਦਵਿੰਦਰ, ਸਤਵੰਤ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਮਨੀਸ਼ ਕੁਮਾਰ, ਸੰਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ/ਬੋਪਾਰਾਏ <br/> ਅਗਲੀ ਖ਼ਬਰ ਆਤਮ ਵੱਲਭ ਸਕੂਲ 'ਚ ਅਧਿਆਪਕ-ਮਾਪੇ ਗੋਸ਼ਟੀ <br/>
Ad Position 24