19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਢੰਡਾਰੀ ਖੁਰਦ 'ਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਦੇ ਕੰਮ-ਕੌਂਸਲਰ ਸੁਖਜਿੰਦਰ ਕੌਰ/ਬੋਪਾਰਾਏ <br/>

Ad Position 21
No active advertisement
ਅਜੀਤ ਡੈਸਕ 21-02-2026
ਢੰਡਾਰੀ ਕਲਾਂ/ਲੁਧਿਆਣਾ, 20 ਫਰਵਰੀ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਵਿਖੇ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਪੇਸ਼ ਆਉਂਦੀ ਸੀਵਰੇਜ ਦੀ ਸਮੱਸਿਆ ਦੇ ਨਾਲ ਨਾਲ ਸਟਰੀਟ ਲਾਈਟਾਂ ਅਤੇ ਗਲੀਆਂ, ਸੜਕਾਂ ਨੂੰ ਨਵੀਆਂ ਬਣਾਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਸ ਵਾਰਡ ਦੇ ਲੋਕ ਨਰਕ ਭਰੀ ਜਿੰਦਗੀ ਜਿਊਣ ਲਈ ਮਜ਼ਬੂਰ ਸਨ, ਕਿਉਂਕਿ ਵਾਰਡ ਦੀਆਂ ਗਲੀਆਂ ਅਤੇ ਸੜਕਾਂ ਦੀ ਹਾਲਤ ਬਹੁਤ ਹੀ ਖਸਤਾ ਸੀ, ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਤੇ ਆ ਜਾਂਦਾ ਸੀ, ਜਿਸ ਕਾਰਨ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਸੀ | ਬੋਪਾਰਾਏ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦਿਆਂ ਵਾਰਡ ਵਿਚ ਵੱਡੀਆਂ ਸੀਵਰੇਜ ਲਾਈਨਾਂ ਵਿਛਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਵਾਰਡ ਵਿਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਉਸਦਾ ਤੁਰੰਤ ਹੱਲ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬਹੁ-ਚਰਚਿਤ ਰਿੰਕਲ ਖੇੜਾ ਦੇ ਕਤਲ ਦੇ ਮਾਮਲੇ 'ਚ ਭਰਾ ਨੂੰ ਧਮਕੀਆਂ ਦੇਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ <b... ਅਗਲੀ ਖ਼ਬਰ ਟੈੱਟ ਸ਼ਰਤ ਖ਼ਿਲਾਫ਼ ਸਪੈਟਾ ਦਾ ਐਲਾਨ <br/>
Ad Position 24