19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 21-02-2026
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਸ਼ਨ ਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਲਖਬੀਰ ਸਿੰਘ ਉਰਫ਼ ਲਖੂ ਵਾਸੀ ਕੋਟ ਗੰਗੂ ਰਾਏ ਵਜੋਂ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਸਪਲਾਈ ਕਰਦਾ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਬਾਹਰਲੇ ਸੂਬਿਆਂ ਤੋਂ ਸ਼ਰਾਬ ਲੈ ਕੇ ਇੱਥੇ ਸਸਤੇ ਭਾਅ 'ਤੇ ਵੇਚ ਦਿੰਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਤੋਂ <br... ਅਗਲੀ ਖ਼ਬਰ ਬਹੁ-ਚਰਚਿਤ ਰਿੰਕਲ ਖੇੜਾ ਦੇ ਕਤਲ ਦੇ ਮਾਮਲੇ 'ਚ ਭਰਾ ਨੂੰ ਧਮਕੀਆਂ ਦੇਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ <b...
Ad Position 24