ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਾਕਾ ਨਨਕਾਣਾ ਸਾਹਿਬ, ਜੈਤੋ ਦਾ ਮੋਰਚਾ ਅਤੇ ਰਾਗ ਬਸੰਤ ਕੀਰਤਨ ਦਰਬਾਰ ਨੂੰ ਸਮਰਪਿਤ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ 21 ਅਤੇ 22 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸ਼ਹਿਯੋਗ ਸਦਕਾ ਮਨਾਏ ਜਾ ਰਹੇ ਹਨ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕ ਹਾਜ਼ਰੀਆਂ ਭਰਨਗੇ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਅੱਜ ਪ੍ਰਬੰਧਕਾਂ ਵਲੋਂ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਅਤੇ ਸਮਾਗਮ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਤਰਲੋਕ ਸਿੰਘ ਸਚਦੇਵਾ ਆਦਿ ਹਾਜ਼ਰ ਸਨ |