ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪੁਲਿਸ ਤੋਂ ਸੇਵਾ ਮੁਕਤ ਹੋਏ ਐਸ.ਪੀ. ਗੁਰਜੀਤ ਸਿੰਘ ਰੋਮਾਣਾ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ | ਉਹ 77 ਸਾਲਾਂ ਦੇ ਸਨ | ਸ. ਰੋਮਾਣਾ ਲੁਧਿਆਣਾ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਤÏਰ ਪੁਲਿਸ ਅਧਿਕਾਰੀ ਵਜੋਂ ਤੈਨਾਤ ਰਹੇ ਸਨ | ਪਿਛਲੇ ਕੁੱਝ ਦਿਨਾ ਤੋਂ ਉਹ ਬਿਮਾਰ ਸਨ ਅਤੇ ਅੱਜ ਦੇਰ ਸ਼ਾਮ ਉਨ੍ਹਾਂ ਨੇ ਅੰਤਿਮ ਸਾਹ ਲਏ | ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਦੁਪਹਿਰ 12.30 ਵਜੇ ਭਾਈ ਰਣਧੀਰ ਸਿੰਘ ਨਗਰ ਸਥਿਤ ਸੁਨੇਤ ਸ਼ਮਸ਼ਾਨ ਘਾਟ ਵਿਖੇ ਹੋਵੇਗਾ |