ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਵਿੱਤਰ ਰਮਜ਼ਾਨ ਮਹੀਨੇ ਦੇ ਅੱਜ ਪਹਿਲੇ ਜ਼ੰੁਮੇ ਦੀ ਨਮਾਜ਼ ਮÏਕੇ ਮੁਸਲਿਮ ਭਾਈਚਾਰੇ ਵਲੋਂ ਵੱਖ ਵੱਖ ਮਸਜਿਦਾਂ 'ਚ ਅਦਾ ਕੀਤੀ | ਇਸ ਮÏਕੇ ਫ਼ੀਲਡ ਗੰਜ ਚÏਕ ਵਿਖੇ ਇਤਿਹਾਸਿਕ ਜਾਮਾ ਮਸਜਿਦ ਵਿਚ ਹਜ਼ਾਰਾਂ ਮੁਸਲਮਾਨਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਪੰਜਾਬ ਮÏਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰੋਜ਼ਾ ਇਨਸਾਨ ਨੂੰ ਬੁਰਾਈਆਂ ਤੋਂ ਰੋਕ ਕੇ ਚੰਗੇ ਰਾਹ ਵੱਲ ਲੈ ਕੇ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਹਜ਼ਰਤ ਮੁਹੰਮਦ ਸਲਲੱਲਾਹੂ ਅਲੈਹੀਵਸੱਲਮ ਦਾ ਫ਼ਰਮਾਨ ਹੈ ਕਿ ਰੋਜ਼ਾ ਇਨਸਾਨ ਦੇ ਲਈ ਢਾਲ ਹੈ | ਸ਼ਾਹੀ ਇਮਾਮ ਮÏਲਾਨਾ ਉਸਮਾਨ ਨੇ ਕਿਹਾ ਕਿ ਰੋਜ਼ਾ ਰੱਖਣ ਦਾ ਮਤਲਬ ਸਿਰਫ਼ ਭੁੱਖੇ-ਪਿਆਸੇ ਰਹਿਣਾ ਨਹੀਂ ਹੈ, ਰੋਜ਼ੇਦਾਰ 'ਤੇ ਲਾਜ਼ਮੀ ਹੈ ਕਿ ਉਹ ਆਪਣੀਆਂ ਅੱਖਾਂ, ਜ਼ੁਬਾਨ ਅਤੇ ਕੰਨਾਂ ਦਾ ਵੀ ਰੋਜ਼ਾ ਰੱਖੇ ਅਤੇ ਕਿਸੇ ਵੱਲ ਵੀ ਗ਼ਲਤ ਨਿਗ੍ਹਾ ਨਾਲ ਨਾ ਵੇਖੇ ਅਤੇ ਆਪਣੀ ਜ਼ੁਬਾਨ ਨਾਲ ਕਿਸੇ ਨੂੰ ਤਕਲੀਫ਼ ਨਾ ਪਹੰੁਚਾਏ | ਸ਼ਾਹੀ ਇਮਾਮ ਨੇ ਕਿਹਾ ਕਿ ਰੋਜ਼ੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦਾ ਵੀ ਖ਼ਿਆਲ ਰੱਖੇ ਜੋ ਕਿ ਗ਼ਰੀਬੀ ਕਰਕੇ ਰਮਜ਼ਾਨ ਵਿਚ ਪ੍ਰੇਸ਼ਾਨ ਨਜ਼ਰ ਆਉਂਦੇ ਹਨ | ਉਨ੍ਹਾਂ ਕਿਹਾ ਕਿ ਗ਼ਰੀਬ ਦੀ ਮਦਦ ਕਰਨਾ ਸਾਡੇ ਲਈ ਲਾਜ਼ਮੀ ਹੈ | ਸ਼ਾਹੀ ਇਮਾਮ ਨੇ ਕਿਹਾ ਕਿ ਰੋਜ਼ਾ ਖ਼ਾਸ ਅੱਲਾਹ ਦੇ ਲਈ ਰੱਖਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰੋਜ਼ੇਦਾਰ ਨੂੰ ਚਾਹੀਦਾ ਹੈ ਕਿ ਉਹ ਰਮਜ਼ਾਨ ਵਿਚ ਨੇਕੀ ਕਰਨ ਦੀ ਆਦਤ ਪਾਉਣ ਤਾਂਕਿ ਰਮਜ਼ਾਨ ਤੋਂ ਬਾਅਦ ਉਹ ਨੇਕੀ ਕਰਦਾ ਰਹੇ | ਉਨ੍ਹਾਂ ਕਿਹਾ ਕਿ ਰਮਜ਼ਾਨ ਦੇ 30 ਦਿਨ ਸਾਨੂੰ ਬੁਰਾਈਆਂ ਨੂੰ ਛੱਡ ਕੇ ਖ਼ੁਦਾ ਦੇ ਹੁਕਮ ਮੁਤਾਬਿਕ ਜੀਵਨ ਜੀਉਣਾ ਚਾਹੀਦਾ ਹੈ | ਪਵਿੱਤਰ ਰਮਜ਼ਾਨ ਦੇ ਪਹਿਲੇ ਜ਼ੰੁਮੇ ਦੀ ਨਮਾਜ਼ ਦੇ ਮÏਕੇ ਨਮਾਜ਼ ਤੋਂ ਬਾਅਦ ਵਿਸ਼ਵ ਸ਼ਾਂਤੀ ਦੀ ਦੁਆ ਵੀ ਕਰਵਾਈ ਗਈ |