ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ 'ਪੰਜਾਬ ਬਚਾਓ' ਰੈਲੀਆਂ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ 'ਪੰਜਾਬ ਬਚਾਓ-ਸ. ਸੁਖਬੀਰ ਬਾਦਲ ਲਿਆਓ' ਮੁਹਿੰਮ ਨੂੰ ਘਰ ਘਰ ਪਹੁੰਚਾਇਆ ਜਾਵੇਗਾ | ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਅੱਜ ਸਾਥੀਆਂ ਸਮੇਤ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਅੱਜ ਸੰਕਲਪ ਲਿਆ ਗਿਆ ਕਿ ਯੂਥ ਅਕਾਲੀ ਦਲ ਪੰਜਾਬ ਦੀ ਸੱਤਾ 'ਤੇ ਕਾਬਜ਼ ਦਿੱਲੀ ਲਾਬੀ ਨੂੰ ਭਜਾਉਣ ਲਈ ਲੋਕਾਂ ਨੂੰ ਲਾਮਬੰਦ ਕਰੇਗਾ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰੂਪ 'ਚ ਸੂਬੇ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵਾਗਡੋਰ ਸੰਭਾਲੀ ਸੀ, ਪਰ ਨਾਮ ਇਸ ਦਾ ਤੇ ਰਾਜ ਦਿੱਲੀ ਵਾਲਿਆਂ ਦਾ ਚੱਲ ਰਿਹਾ ਹੈ, ਜਿਸ ਦੀ ਸਮਝ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਆ ਗਈ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੀ ਲਾਬੀ ਦੋਵਾਂ ਹੱਥਾਂ ਨਾਲ ਪੰਜਾਬ ਨੂੰ ਲੁੱਟ ਰਹੀ ਹੈ¢ ਇਸ ਲੁੱਟ ਤੋਂ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਵਲੋਂ 'ਪੰਜਾਬ ਬਚਾਓ-ਸੁਖਬੀਰ ਬਾਦਲ ਲਿਆਓ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਯੂਥ ਅਕਾਲੀ ਦਲ ਹਰ ਘਰ ਤੱਕ ਪਹੁੰਚਾਏਗਾ ¢ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੇ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਇਸਦੀ ਸਫਲਤਾ ਦੀ ਗਵਾਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਲੱਗੀਆਂ ਇਤਿਹਾਸਿਕ ਰੈਲੀਆਂ ਹਨ¢ ਇਸਤੋਂ ਇਲਾਵਾ ਜਿਸ ਤਰ੍ਹਾਂ ਪੰਜਾਬ ਦੇ ਕੱਦਵਾਰ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਉਹ ਵੀ ਇਸ ਗੱਲ ਦਾ ਸੰਕੇਤ ਹਨ ਕਿ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੈ ਅਤੇ 2027 'ਚ ਪੰਜਾਬ ਵਿਚ ਅਕਾਲੀ ਦਲ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ | ਇਸ ਮÏਕੇ ਪਿ੍ਤਪਾਲ ਸਿੰਘ ਰੰਧਾਵਾ, ਸਿਮਰਨਜੀਤ ਸਿੰਘ, ਹਨੀ ਜਸਪਾਲ ਸਿੰਘ, ਕਵਲਜੀਤ ਸਿੰਘ, ਗੁਰਮੀਤ ਸਿੰਘ ਹੈਬੋਵਾਲ, ਬਲਜਿੰਦਰ ਸਿੰਘ, ਗੋਰਾ ਵੀਰ, ਅਤੇ ਹੋਰ ਹਾਜ਼ਰ ਸਨ |