07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੱਖਾਂ ਦੀ ਹੈਰੋਇਨ ਸਮੇਤ ਦੋ ਕਾਬੂ <br/>

Ad Position 21
No active advertisement
ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪਵਿੰਦਰ ਸਿੰਘ ਉਰਫ਼ ਘੋਨਾ ਪੁੱਤਰ ਬਲਬੀਰ ਸਿੰਘ ਵਾਸੀ ਗਲੀ ਨੰਬਰ 4, ਮਨਜੀਤ ਨਗਰ ਲੁਧਿਆਣਾ ਅਤੇ ਬਲਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ ਸ਼ਾਮਿਲ ਹਨ, ਜਦਕਿ ਇਹਨਾਂ ਦਾ ਇਕ ਸਾਥੀ ਦੀਪੂ ਕੁਮਾਰ ਵਾਸੀ ਗਲੀ ਨੰਬਰ 2, ਕਮਲਾ ਨਗਰ ਅਬਦੁੱਲਾਪੁਰ ਬਸਤੀ ਲੁਧਿਆਣਾ ਅਜੇ ਫ਼ਰਾਰ ਹੈ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਇਹਨਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਾਪਾ ਕਈ ਬਿਮਾਰੀਆਂ ਪੈਦਾ ਕਰਦਾ ਹੈ-ਡਾ. ਜੌਲੀ ਅੰਕੜੇ ਦਰਸਾਉਂਦੇ ਹਨ ਕਿ ਮੋਟਾਪੇ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ <... ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਵਿਦਵਾਨਾਂ ਨੇ ਭਰੀ ਹਾਜ਼ਰੀ <br/>
Ad Position 24
No active advertisement