07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਗਰੀਨ ਐਨਕਲੇਵ ਪਿੰਡ ਸੰਗੋਵਾਲ ਨੇੜੇ ਹੋਏ ਸੜਕ ਹਾਦਸੇ ਵਿਚ ਦਵਿੰਦਰ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ | ਦਵਿੰਦਰ ਸਿੰਘ ਸੰਗੋਵਾਲ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਵਲੋਂ ਇਸ ਸਬੰਧੀ ਮਿ੍ਤਕ ਦਵਿੰਦਰ ਸਿੰਘ ਦੇ ਪੁੱਤਰ ਸੁਮੀਤ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪਿੰਡ ਸਾਹਨੀ ਨੇੜੇ ਹੋਏ ਹਾਦਸੇ ਵਿਚ ਭੁਪਿੰਦਰ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ | ਭੁਪਿੰਦਰ ਸਿੰਘ ਬੋਨ ਬਰੈੱਡ ਵਿਚ ਬਤੌਰ ਡਰਾਈਵਰ ਕੰਮ ਕਰਦਾ ਸੀ | ਪੁਲਿਸ ਵਲੋਂ ਇਸ ਸਬੰਧੀ ਉਸ ਦੇ ਜੀਜੇ ਪਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਟੈਂਪੂ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਜੀਜਾ ਭੁਪਿੰਦਰ ਸਿੰਘ ਬੀਤੇ ਦਿਨ ਟੈਂਪੂ 'ਤੇ ਸਾਮਾਨ ਛੱਡਣ ਲਈ ਯਮੁਨਾ ਨਗਰ ਗਿਆ ਸੀ, ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਪਿੰਡ ਸਾਹਨੀ ਨੇੜੇ ਇਕ ਤੇਜ਼ ਰਫ਼ਤਾਰ ਦੇ ਟੈਂਪੂ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਨਾਜ਼ੁਕ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ | ਪੁਲਿਸ ਵਲੋਂ ਇਸ ਸਬੰਧੀ ਟੈਂਪੂ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਡੇਅਰੀ ਧੰਦੇ ਨੂੰ ਅਪਣਾਉਣ ਲਈ ਅੱਗੇ ਆਉਣ-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ <br/>
Ad Position 24
No active advertisement