07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨੌਜਵਾਨ ਡੇਅਰੀ ਧੰਦੇ ਨੂੰ ਅਪਣਾਉਣ ਲਈ ਅੱਗੇ ਆਉਣ-ਵਿਧਾਇਕ ਸੰਗੋਵਾਲ

Ad Position 21
No active advertisement
ਦੀ ਸੰਗੋਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਮੁਨਾਫ਼ਾ ਵੰਡ ਸਮਾਰੋਹ 'ਚ ਹਾਜ਼ਰ ਵਿਧਾਇਕ ਜੀਵਨ ਸਿੰਘ ਸੰਗੋਵਾਲ | ਨਾਲ ਪ੍ਰਧਾਨ ਰਵਿੰਦਰ ਸਿੰਘ, ਸੋਮਨਾਥ ਸਿੰਘ, ਗੁਰਮੇਲ ਸਿੰਘ ਸੰਗੋਵਾਲ, ਸਰਪੰਚ ਇਕਬਾਲ ਸਿੰਘ, ਰਮਿੰਦਰ ਸਿੰਘ ਸੰਗੋਵਾਲ ਅਤੇ ਹੋਰ | ਤਸਵੀਰ-ਜਰਨੈਲ ਸਿੰਘ ਪੱਟੀ <br/> 22-02-2026
ਦੀ ਸੰਗੋਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੈਂਬਰਾਂ ਨੂੰ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ
ਆਲਮਗੀਰ, 21 ਫਰਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਸੰਗੋਵਾਲ ਵਿਖੇ ਦੀ ਸੰਗੋਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਵਲੋਂ ਮੈਂਬਰਾਂ ਨੂੰ ਮੁਨਾਫ਼ਾ ਵੰਡ ਸਮਾਰੋਹ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਅਤੇ ਸਭਾ ਦੇ ਪ੍ਰਧਾਨ ਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ, ਜਿਸ ਵਿਚ ਪਿੰਡ ਦੇ ਸਰਪੰਚ ਇਕਬਾਲ ਸਿੰਘ ਸੰਗੋਵਾਲ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ ¢ ਇਸ ਮÏਕੇ ਵੱਡੀ ਗਿਣਤੀ ਵਿਚ ਲਾਭਪਾਤਰੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਲੋਨ ਅਤੇ ਹੋਰ ਸਹੂਲਤਾਂ ਦੇ ਕੇ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ¢ ਸਭਾ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2022-23 ਦਾ ਮੁਨਾਫ਼ਾ ਵੰਡ ਪ੍ਰੋਗਰਾਮ ਤਹਿਤ ਲਾਭਪਾਤਰੀ ਪ੍ਰਧਾਨ ਰਵਿੰਦਰ ਸਿੰਘ ਨੂੰ 28600 ਰੁਪਏ, ਮੈਂਬਰ ਪੰਚਾਇਤ ਪਰਮਿੰਦਰ ਸਿੰਘ ਨੂੰ 16400, ਦਵਿੰਦਰ ਸਿੰਘ ਨੂੰ 16300, ਤਰਲੋਚਨ ਸਿੰਘ ਨੂੰ 14800, ਗੁਰਮੇਲ ਸਿੰਘ ਸੰਗੋਵਾਲ ਨੂੰ 13900, ਬਲਵੀਰ ਸਿੰਘ ਨੂੰ 10900 ਹਿੱਸੇ ਆਏ ਹਨ | ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਟੋਟਲ ਲਾਭ ਪਾਤਰੀਆਂ ਨੂੰ ਕੁੱਲ 3 ਲੱਖ, 26 ਹਜ਼ਾਰ, 311 ਰੁਪਏ ਦਾ ਮੁਨਾਫ਼ਾ ਤਕਸੀਮ ਕੀਤਾ ਗਿਆ ਹੈ¢ ਇਸ ਮÏਕੇ ਸਭਾ ਦੇ ਸੈਕਟਰੀ ਸੋਮਨਾਥ ਸਿੰਘ, ਮੈਂਬਰ ਦਰਸ਼ਨ ਸਿੰਘ, ਬਲਜਿੰਦਰ ਕÏਰ, ਰਵਿੰਦਰਪਾਲ ਸਿੰਘ ਸਾਬਕਾ ਪ੍ਰਧਾਨ, ਗੁਰਮੀਤ ਸਿੰਘ ਮੈਂਬਰ, ਬਲਵੀਰ ਸਿੰਘ ਮੈਂਬਰ, ਰਮਿੰਦਰ ਸਿੰਘ ਸੰਗੋਵਾਲ, ਜਤਿੰਦਰ ਪਾਲ ਸਿੰਘ ਬ੍ਰਾਹਮਣ ਮਾਜਰਾ, ਦਵਿੰਦਰ ਸਿੰਘ, ਰਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ, ਦਲਵੀਰ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮੈਕਆਟੋ ਐਕਸਪੋ-2026 ਦੇ ਦੂਜੇ ਦਿਨ ਰਿਕਾਰਡ ਤੋੜ ਇਕੱਠ ਨੇ ਦਿਖਾਇਆ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/>
Ad Position 24
No active advertisement