07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੰੂ ਲੈ ਕੇ ਤਿੱਖੇ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-02-2026
1 ਨੰੂ ਮਲੋਟ ਵਿਖੇ ਵਿਭਾਗੀ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ
ਲੁਧਿਆਣਾ, 21 ਫਰਵਰੀ (ਭੁਪਿੰਦਰ ਸਿੰਘ ਬੈਂਸ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਸੂਬਾ ਕਮੇਟੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੰੂ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਨੰੂ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਕਈ ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ | ਸੂਬਾ ਪ੍ਰਧਾਨ ਸੁਖਜੀਤ ਕੌਰ, ਜਨਰਲ ਸਕੱਤਰ ਨਿਰਭੈ ਸਿੰਘ ਅਤੇ ਖ਼ਜ਼ਾਨਚੀ ਜਸਵੰਤ ਕੌਰ ਨੇ ਗੱਲਬਾਤ ਦੌਰਾਨ ਕਿਹਾ ਕਿ ਆਂਗਣਵਾੜੀ ਕਰਮਚਾਰੀ ਘੱਟ ਤਨਖ਼ਾਹ 'ਤੇ ਸੇਵਾ ਨਿਭਾ ਰਹੇ ਹਨ | ਆਗੂਆਂ ਨੇ ਐਲਾਨ ਕੀਤਾ ਕਿ 1 ਮਾਰਚ ਨੰੂ ਮਲੋਟ ਵਿਖੇ ਵਿਭਾਗੀ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਵਰਕਰ ਅਤੇ ਹੈਲਪਰ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੂਬਾ ਪੱਧਰ 'ਤੇ ਹੋਰ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕÏਰ ਮਾਨ ਵਿਧਾਇਕ ਸਿੱਧੂ ਦੇ ਪੋਤੇ ਨੂੰ ਅਸ਼ੀਰਵਾਦ ਦੇਣ ਉਨ੍ਹਾਂ ਦੇ ਗ੍ਰਹਿ... ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ 'ਚ ਪੂਰਵਾਂਚਲ ਸਨਮਾਨ ਰੈਲੀ ਨੰੂ ਕਰਨਗੇ ਸੰਬੋਧਨ
Ad Position 24