07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੱਖਾਂ ਰੁਪਏ ਦੇ ਗਹਿਣੇ ਅਤੇ ਚੋਰੀ ਕਰਨ ਦੇ ਮਾਮਲੇ 'ਚ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਅÏਰਤ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਣਦੀਪ ਕÏਰ ਗਰੇਵਾਲ ਵਾਸੀ ਗੁਰੂ ਨਾਨਕ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਉਸਦੇ ਭਤੀਜਿਆਂ ਪਰਮਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ, ਗੁਰਸ਼ਰਨ ਸਿੰਘ ਅਤੇ ਇਹਨਾਂ ਦੇ ਪਿਤਾ ਗੁਰਜੀਤ ਸਿੰਘ ਪਾਸੀ ਜਸਦੇਵ ਨਗਰ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਇਕ ਫੋਰਚੂਨਰ ਕਾਰ ਆਪਣੇ ਭਤੀਜੇ ਪਰਵਿੰਦਰ ਸਿੰਘ ਦੇ ਨਾਮ 'ਤੇ ਲਈ ਸੀ ਅਤੇ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਨੇ ਮਿਲ ਕੇ ਉਸਦੀ ਕਾਰ ਵਿਚੋਂ ਲੱਖਾਂ ਰੁਪਏ ਮੱੁਲ ਦੇ ਸੋਨੇ ਦੇ ਗਹਿਣੇ, 1 ਲੱਖ, 50 ਹਜ਼ਾਰ ਦੀ ਨਗਦੀ, ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ¢ ਕਾਰ ਦੀ ਚਾਬੀ ਉਕਤ ਕਥਿਤ ਦੋਸ਼ੀ ਪਾਸ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਉੱਚ ਸਿੱਖਿਆ ਦੇ ਕਹਿਣ 'ਤੇ ਕੁਲਭੂਸ਼ਨ ਸ਼ਰਮਾ ਨੇ ਕੀਤਾ ਧਰਨਾ ਖ਼ਤਮ <br/> ਅਗਲੀ ਖ਼ਬਰ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ ਪਤਨੀ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>
Ad Position 24