ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਰੋੜਾ ਮਹਾਂਸਭਾ ਵਲੋਂ 45ਵਾਂ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ¢ ਰਾਸ਼ਨ ਵੰਡ ਸਮਾਗਮ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਸਮਾਗਮ ਸ਼੍ਰੀ ਦੁਰਗਾ ਮਾਤਾ ਮੰਦਰ, ਆਈ ਬਲਾਕ, ਭਾਈ ਰਣਧੀਰ ਸਿੰਘ ਨਗਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਸ਼ਹਿਰ ਦੀਆਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ, ਜਿਨ੍ਹਾਂ ਵਿਚ ਰਾਮ ਨਰਾਇਣ ਰਾਮਾ ਜੀ, ਮੀਡੀਆ ਸਲਾਹਕਾਰ ਰਣਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਗੁੰਬਰ ਸ਼ਾਮਿਲ ਸਨ | ਸਮਾਗਮ ਵਿਚ ਅਰੋੜਾ ਮਹਾਂਸਭਾ ਪੰਜਾਬ ਦੇ ਚੇਅਰਮੈਨ ਅਮਰੀਕ ਸਿੰਘ ਬੱਤਰਾ, ਪੰਜਾਬ ਉਪ ਪ੍ਰਧਾਨ ਡਾ. ਨਰਿੰਦਰ ਸਿੰਘ, ਪ੍ਰਧਾਨ ਗਗਨਦੀਪ ਸਿੰਘ ਖੁਰਾਣਾ, ਚੇਅਰਮੈਨ ਸੁੰਦਰ ਦਾਸ ਧਮੀਜਾ, ਸਰਪ੍ਰਸਤ ਰਾਜਿੰਦਰ ਸਿੰਘ ਬਸੰਤ, ਸੀਨੀਅਰ ਉਪ ਪ੍ਰਧਾਨ ਗੁਰਚਰਨ ਸਿੰਘ ਚੰਨ, ਉਪ ਪ੍ਰਧਾਨ ਦਵਿੰਦਰ ਅਰੋੜਾ, ਉਪ ਪ੍ਰਧਾਨ ਗੁਰਮਿੰਦਰ ਸਿੰਘ ਬੱਤਰਾ, ਕੈਸ਼ੀਅਰ ਮਹਿੰਦਰ ਸਿੰਘ ਗੁਲਾਟੀ, ਬਲਵੰਤ ਸਿੰਘ, ਵਿਜੇਜੀਤ ਪੋਪਲੀ, ਕਿਰਪਾਲ ਸਿੰਘ ਬਜਾਜ, ਦਵਿੰਦਰ ਖੁਰਾਣਾ, ਰÏਬੀ ਬੱਤਰਾ ਅਤੇ ਮਹਿਲਾ ਵਿੰਗ ਤੋਂ ਸਤਵੰਤ ਕÏਰ ਤੇ ਸਬੀਨਾ ਗੁਲਾਟੀ ਮÏਜੂਦ ਸਨ¢ ਸਟੇਜ ਦਾ ਸੰਚਾਲਨ ਹਰਮਿੰਦਰ ਸਿੰਘ ਮਲਿਕ ਨੇ ਕੀਤਾ¢